District Public Relations Office Amritsar

District Public Relations Office Amritsar District Public Relations Officer Amritsar
(1)

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨਅੰਮ੍ਰਿਤਸਰ 06 ਮਈ 2026---ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
06/05/2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ
ਅੰਮ੍ਰਿਤਸਰ 06 ਮਈ 2026---
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ, ਮਾਣਯੋਗ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐਲ.ਐਸ.ਏ., ਅੰਮ੍ਰਿਤਸਰ ਦੀ ਯੋਗ ਰਹਿਨੁਮਾਈ ਅਤੇ ਅਗਵਾਈ ਹੇਠ, ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਰਾਸ਼ਟਰੀ ਲੋਕ ਅਦਾਲਤ 09.05.2026 ਨੂੰ ਆਯੋਜਿਤ ਕੀਤੀ ਜਾ ਰਹੀ ਹੈ।
ਮਾਣਯੋਗ ਸ੍ਰੀਮਤੀ ਜਤਿੰਦਰ ਕੌਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਵੱਧ ਤੋਂ ਵੱਧ ਮਾਮਲਿਆਂ ਨੂੰ ਆਪਸੀ ਸਹਿਮਤੀ ਰਾਹੀਂ ਨਿਪਟਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਲੋਕ ਅਦਾਲਤ ਤੇਜ਼ ਅਤੇ ਘੱਟ ਖਰਚ ਵਾਲੀ ਨਿਆਂ ਪ੍ਰਦਾਨ ਕਰਨ ਦੀ ਪ੍ਰਭਾਵਸ਼ਾਲੀ ਪ੍ਰਣਾਲੀ ਹੈ ਅਤੇ ਸਾਰੇ ਸਬੰਧਤ ਪੱਖਾਂ ਨੂੰ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਖ਼ਾਸ ਤੌਰ ‘ਤੇ ਮੁਕੱਦਮੇਬਾਜ਼ਾਂ ਅਤੇ ਮਾਣਯੋਗ ਵਕੀਲਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਕਿ ਜਿੱਥੇ ਵੀ ਸਮਝੌਤੇ ਦੀ ਸੰਭਾਵਨਾ ਹੋਵੇ, ਉਥੇ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਅੱਗੇ ਆਉਣ। ਅਜਿਹੇ ਸਾਰੇ ਮਾਮਲੇ, ਚਾਹੇ ਪ੍ਰੀ-ਲਿਟੀਗੇਸ਼ਨ ਦਰਜੇ ‘ਤੇ ਹੋਣ ਜਾਂ ਅਦਾਲਤਾਂ ਵਿੱਚ ਲੰਬਿਤ ਹੋਣ, ਲੋਕ ਅਦਾਲਤ ਵਿੱਚ ਭੇਜੇ ਜਾ ਰਹੇ ਹਨ।
ਰਾਸ਼ਟਰੀ ਲੋਕ ਅਦਾਲਤ ਜ਼ਿਲ੍ਹੇ ਵਿੱਚ ਵੱਖ-ਵੱਖ ਬੈਂਚਾਂ ਰਾਹੀਂ ਆਯੋਜਿਤ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਈ ਜਾ ਸਕੇ, ਜਿਸ ਵਿੱਚ ਅੰਮ੍ਰਿਤਸਰ (ਮੁੱਖ ਦਫ਼ਤਰ), ਸਬ ਡਿਵਿਜ਼ਨ ਬਾਬਾ ਬਕਾਲਾ ਸਾਹਿਬ ਅਤੇ ਅਜਨਾਲਾ ਸ਼ਾਮਲ ਹਨ।
ਰਾਸ਼ਟਰੀ ਲੋਕ ਅਦਾਲਤ ਵਿੱਚ ਹੇਠ ਲਿਖੀਆਂ ਸ਼੍ਰੇਣੀਆਂ ਦੇ ਮਾਮਲੇ ਨਿਪਟਾਰੇ ਲਈ ਰੱਖੇ ਜਾਣਗੇ:
* ਸਿਵਲ ਮਾਮਲੇ (ਜਿਵੇਂ ਕਿ ਰਕਮ ਦੀ ਵਸੂਲੀ, ਵੰਡ ਅਤੇ ਜਾਇਦਾਦ ਸੰਬੰਧੀ ਵਿਵਾਦ)।
* ਵਿਆਹ ਸੰਬੰਧੀ ਅਤੇ ਪਰਿਵਾਰਕ ਵਿਵਾਦ (ਗੈਰ-ਸਮਝੌਤਾਯੋਗ ਮਾਮਲਿਆਂ ਤੋਂ ਇਲਾਵਾ)।
* ਨੇਗੋਸ਼ਿਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਹੇਠ ਮਾਮਲੇ (ਚੈਕ ਬਾਊਂਸ ਕੇਸ)।
* ਮੋਟਰ ਹਾਦਸਾ ਦਾਅਵਾ ਟ੍ਰਿਬਿਊਨਲ (MACT) ਮਾਮਲੇ।
* ਮਜ਼ਦੂਰੀ ਅਤੇ ਉਦਯੋਗਿਕ ਵਿਵਾਦ।
* ਸਮਝੌਤਾਯੋਗ ਅਪਰਾਧਿਕ ਮਾਮਲੇ।
* ਰਿਵੈਨਿਊ (ਮਾਲ) ਅਤੇ ਹੋਰ ਵਿਭਿੰਨ ਮਾਮਲੇ ਜੋ ਅਦਾਲਤਾਂ ਜਾਂ ਅਥਾਰਟੀਆਂ ਅੱਗੇ ਲੰਬਿਤ ਹਨ।
* ਪ੍ਰੀ-ਲਿਟੀਗੇਸ਼ਨ ਮਾਮਲੇ, ਜਿਵੇਂ ਕਿ ਬੈਂਕਾਂ, ਵਿੱਤੀ ਸੰਸਥਾਵਾਂ, ਬਿਜਲੀ ਅਤੇ ਪਾਣੀ ਦੇ ਬਿੱਲਾਂ ਅਤੇ ਹੋਰ ਜਨਤਕ ਸੇਵਾਵਾਂ ਨਾਲ ਸੰਬੰਧਿਤ ਵਿਵਾਦ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸਾਰੇ ਮੁਕੱਦਮੇਬਾਜ਼ਾਂ, ਵਕੀਲਾਂ ਅਤੇ ਸੰਬੰਧਤ ਪੱਖਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰਾਸ਼ਟਰੀ ਲੋਕ ਅਦਾਲਤ ਵਿੱਚ ਸ਼ਾਮਲ ਹੋਣ ਅਤੇ ਆਪਣੇ ਮਾਮਲੇ ਆਪਸੀ ਸਹਿਮਤੀ ਨਾਲ ਨਿਪਟਾਉਣ ਦਾ ਲਾਭ ਉਠਾਉਣ। ਲੋਕ ਅਦਾਲਤ ਰਾਹੀਂ ਨਿਪਟਾਰਾ ਕਰਨ ਨਾਲ ਨਾ ਸਿਰਫ਼ ਸਮਾਂ ਅਤੇ ਖਰਚ ਬਚਦਾ ਹੈ, ਸਗੋਂ ਪੱਖਾਂ ਵਿਚਕਾਰ ਸਾਂਝ ਅਤੇ ਸੁਹਿਰਦਤਾ ਵੀ ਬਣੀ ਰਹਿੰਦੀ ਹੈ।
ਹੋਰ ਜਾਣਕਾਰੀ ਜਾਂ ਸਹਾਇਤਾ ਲਈ, ਸੰਬੰਧਤ ਪੱਖ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਪੱਖਕਾਰ ਟੈਲੀਫੋਨ ਨੰਬਰ 0183-2220205 ‘ਤੇ ਵੀ ਸੰਪਰਕ ਕਰ ਸਕਦੇ ਹਨ।
==-

ਵਿਧਾਇਕ ਡਾ. ਅਜੇ ਗੁਪਤਾ ਨੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦਾ ਉਦਘਾਟਨ ਕੀਤਾਅੰਮ੍ਰਿਤਸਰ, 6 ਮਈ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ...
06/05/2026

ਵਿਧਾਇਕ ਡਾ. ਅਜੇ ਗੁਪਤਾ ਨੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦਾ ਉਦਘਾਟਨ ਕੀਤਾ

ਅੰਮ੍ਰਿਤਸਰ, 6 ਮਈ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਝੱਬਲ ਰੋਡ 'ਤੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਇਸ ਖੇਤਰ ਵਿੱਚ ਸੀਵਰੇਜ ਸਿਸਟਮ ਦੀ ਘਾਟ ਪਹਿਲਾਂ ਨਿਵਾਸੀਆਂ ਲਈ ਮਹੱਤਵਪੂਰਨ ਚੁਣੌਤੀਆਂ ਖੜ੍ਹੀਆਂ ਕਰਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੰਗਲਾ ਪੰਜਾਬ ਵਿਕਾਸ ਪ੍ਰੋਜੈਕਟ ਤਹਿਤ ਵਿਧਾਇਕ ਫੰਡ ਵਿੱਚੋਂ ਇਸ ਖੇਤਰ ਨੂੰ ਸੀਵਰੇਜ ਅਤੇ ਸੜਕਾਂ ਨਾਲ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਕੀਤੇ ਜਾ ਰਹੇ ਹਨ।

ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਤੱਕ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਜਾਰੀ ਕਰਨ ਲਈ ਨਿਯਮਿਤ ਤੌਰ 'ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਨਿਯਮਿਤ ਤੌਰ 'ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ "ਮਾਂ-ਧੀ ਸਵਾਗਤ ਯੋਜਨਾ" ਸ਼ੁਰੂ ਹੋਣ ਵਾਲੀ ਹੈ, ਜਿਸ ਨਾਲ ਔਰਤਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਨੂੰ ਮਿਲਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਮੌਕੇ ਜਗਤਾਰ ਸਿੰਘ ਜੱਗਾ, ਸਾਹਿਬ ਸਿੰਘ, ਸੁਖਵਿੰਦਰ ਸਿੰਘ, ਸਾਜਨ ਕੁਮਾਰ, ਰਾਜੂ ਭਾਟੀਆ ਅਤੇ ਸਥਾਨਕ ਨਿਵਾਸੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ...
06/05/2026

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 06 ਮਈ ( ) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ। ਇਸ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸਬੰਧਤ ਵਿਭਾਗ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ ਕਿਉਂਕਿ ਇਹ ਮਸਲਾ ਸਾਡੇ ਵਾਤਾਵਰਨ ਅਤੇ ਮਨੁੱਖ ਸਮੇਤ ਹਰ ਜੀਵ ਜੰਤੂ ਦੇ ਜੀਵਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾਵੇ ਅਤੇ ਨਾਲ ਹੀ ਉਹ ਫਸਲੀ ਰਹਿੰਦ-ਖੂੰਹਦ ਦਾ ਬਿਨ੍ਹਾਂ ਅੱਗ ਲਗਾਏ ਕਿਵੇਂ ਨਿਪਟਾਰਾ ਕਰ ਸਕਦੇ ਹਨ ਇਸ ਬਾਰੇ ਦੱਸਿਆ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ, ਸਹਿਕਾਰੀ ਸਭਾਵਾਂ, ਕਿਸਾਨ ਸਮੂਹਾਂ ਅਤੇ ਪੰਚਾਇਤਾਂ ਕੋਲ ਖੇਤੀ ਸੰਦ ਉਪਲੱਬਧ ਹਨ ਜਿਨ੍ਹਾਂ ਦੀ ਮਦਦ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੂਗਰ ਮਿੱਲਾਂ, ਭੱਠਿਆਂ ਆਦਿ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਬਾਲਣ ਵਜੋਂ ਵਰਤਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਅਧਿਕਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਅਤੇ ਉਨ੍ਹਾਂ ਦਾ ਸਾਥ ਲੈ ਕੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾਵੇਗਾ। ਉਨ੍ਹਾਂ ਮੀਡੀਆ ਦੇ ਰਾਹੀਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਜਿਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਇਸ ਨਾਲ ਜ਼ਮੀਨ ਦੀ ਉੁਪਜਾਊ ਸ਼ਕਤੀ ਨੂੰ ਵੀ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ।

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀਕਿਸਾਨ ਆਨਲਾਈਨ ਪੋਰਟਲ 'ਤੇ ਦਰਜ ਕਰਵਾ ਸਕਦੇ ਨ...
06/05/2026

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ
ਕਿਸਾਨ ਆਨਲਾਈਨ ਪੋਰਟਲ 'ਤੇ ਦਰਜ ਕਰਵਾ ਸਕਦੇ ਨੇ ਆਪਣੀ ਸਹਿਮਤੀ-ਮੁੱਖ ਖੇਤੀਬਾੜੀ ਅਫ਼ਸਰ
ਅੰਮ੍ਰਿਤਸਰ 6 ਮਈ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਗੁਰਸਾਹਿਬ ਸਿੰਘ ਪੱਟੀ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾੳਣ ਤਾਂ ਜੋ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ
https://agrisubsidy.agrimachinerypb.com/ #/dsr-registration
ਪੋਰਟਲ 'ਤੇ ਦਰਜ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟ੍ਰੇਸ਼ਨ 01 ਮਈ ਤੋਂ 15 ਜੂਨ 2026 ਤੱਕ ਕੀਤੀ ਜਾਵੇਗੀ। ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ, 2026 ਤੱਕ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਸਕੀਮ ਨੂੰ ਉਤਸ਼ਾਹਿਤ ਕਰਨ ਲਈ 15 ਮਈ, 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ, ਮਜ਼ਦੂਰੀ ਦੀ ਬੱਚਤ, ਬਿਮਾਰੀਆਂ ਤੋਂ ਬਚਾਅ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੀ ਸੌਖਾਲਾ ਹੋ ਜਾਂਦਾ ਹੈ। ਇਸ ਨਾਲ ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫ਼ੀਸਦੀ ਜ਼ਿਆਦਾ ਰਿਚਾਰਜ ਹੁੰਦਾ ਹੈ ਅਤੇ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਂਦਾ। ਇਸ ਨਾਲ ਮਜਦੂਰੀ ਦੀ ਬਚਤ ਹੁੰਦੀ ਹੈ, ਬਿਮਾਰੀਆਂ ਘੱਟ ਲਗਦੀਆਂ ਹਨ ਅਤੇ ਅਗਲੀ ਕਣਕ ਦੀ ਫਸਲ ਦਾ 100 ਕਿਲੋ ਪ੍ਰਤੀ ਏਕੜ ਜਿਆਦਾ ਝਾੜ ਲਿਆ ਜਾ ਸਕਦਾ ਹੈ।

06/05/2026

[ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
*
[Live] Finance Minister Harpal Singh Cheema interacting with mediapersons at Punjab Bhawan, Chandigarh.

06/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਗਵਾੜਾ ਹਲਕੇ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

*

[Live] CM addressing Public in Phagwara constituency.

06/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੰਗਾ ਹਲਕੇ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

*

[Live] CM addressing Public in Banga constituency.

06/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਲਾਚੌਰ ਹਲਕੇ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

*

[Live] CM addressing Public in Balachaur constituency.

06/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੂਪਨਗਰ ਹਲਕੇ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

*

[Live] CM addressing Public in Rupnagar constituency.

06/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ।

*

[Live] CM commencing Shukrana Yatra at Sri Anandpur Sahib.

06/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।

*

[Live] CM paying obeisance at Takht Sri Kesgarh Sahib.

Address

District Administrative Complex, 2nd Floor, Room No. 233
Amritsar
143001

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 6pm
Sunday 9am - 5pm

Telephone

+919988298974

Website

Alerts

Be the first to know and let us send you an email when District Public Relations Office Amritsar posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Amritsar:

Share