13/06/2026
ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਬਠਿੰਡਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਦੋ ਦੇਸੀ .32 ਬੋਰ ਦੇ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਇੱਕ ਜੇਲ੍ਹ ਵਿੱਚ ਬੰਦ ਗੈਂਗਸਟਰ ਦੁਆਰਾ ਚਲਾਏ ਜਾ ਰਹੇ ਇੱਕ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਸਮੇਤ ਕਈ ਮਾਮਲਿਆਂ ਵਿੱਚ ਸ਼ਾਮਲ ਹਨ।
ਥਾਣਾ ਸਿਵਲ ਲਾਈਨਜ਼, ਬਠਿੰਡਾ ਵਿਖੇ ਅਸਲਾ ਐਕਟ ਤਹਿਤ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੂਰੇ ਪੰਜਾਬ ਵਿੱਚ ਸ਼ਾਂਤੀ, ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐀𝐧𝐭𝐢-𝐆𝐚𝐧𝐠𝐬𝐭𝐞𝐫 𝐓𝐚𝐬𝐤 𝐅𝐨𝐫𝐜𝐞 ( #𝐀𝐆𝐓𝐅) 𝐏𝐮𝐧𝐣𝐚𝐛 𝐚𝐩𝐩𝐫𝐞𝐡𝐞𝐧𝐝𝐬 𝐭𝐰𝐨 𝐚𝐜𝐜𝐮𝐬𝐞𝐝 𝐢𝐧 #𝐁𝐚𝐭𝐡𝐢𝐧𝐝𝐚 𝐚𝐧𝐝 𝐫𝐞𝐜𝐨𝐯𝐞𝐫𝐬 𝐭𝐰𝐨 𝐜𝐨𝐮𝐧𝐭𝐫𝐲-𝐦𝐚𝐝𝐞 .𝟑𝟐 𝐛𝐨𝐫𝐞 𝐩𝐢𝐬𝐭𝐨𝐥𝐬 𝐚𝐥𝐨𝐧𝐠 𝐰𝐢𝐭𝐡 𝐟𝐢𝐯𝐞 𝐥𝐢𝐯𝐞 𝐜𝐚𝐫𝐭𝐫𝐢𝐝𝐠𝐞𝐬.
Preliminary investigation reveals that both accused are linked to a criminal network operated by a jailed gangster active in the region. The accused have a criminal background and are involved in multiple cases, including attempt to murder and Arms Act offences.
A case has been registered at PS Civil Lines, . Further investigation is underway to establish backward and forward linkages of the network and identify other associates involved.
Punjab Police remains committed to dismantling organised criminal networks and ensuring peace, safety, and security across .