04/12/2023
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ . ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਏਡੀਜੀਪੀ (ਜੇਲ੍ਹਾਂ) ਤੋਂ ਲਿਖਤੀ ਇਜਾਜ਼ਤ ਮਿਲਣ ਤੋਂ ਬਾਅਦ ਅੱਜ ਪਟਿਆਲਾ ਜੇਲ੍ਹ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨਾਲ ਮੁਲਾਕਾਤ ਕਰਨ ਪਹੁੰਚਿਆ ਤਾਂ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਭਗਵੰਤ ਮਾਨ ਦੇ ਹੁਕਮਾਂ 'ਤੇ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ, ਜਿਸਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਸ਼ਬਦਾਂ 'ਚ ਨਿਖੇਦੀ ਕਰਦਾ ਹੈ ।
ਅੱਜ ਦੀ ਇਹ ਤਾਨਾਸ਼ਾਹ ਕਰਵਾਈ ਭਗਵੰਤ ਮਾਨ ਦੇ ਸਿੱਖ ਵਿਰੋਧੀ ਚਿਹਰੇ ਨੂੰ ਵੀ ਪੂਰੀ ਤਰ੍ਹਾਂ ਨੰਗਾ ਕਰਦੀ ਹੈ।