30/05/2026
ਸਿਹਤ ਵਿਭਾਗ ਵੱਲੋਂ ਮਾਹਵਾਰੀ ਸਾਫ ਸਫਾਈ ਦਿਵਸ ਮਨਾਇਆ ਗਿਆ
ਸਿਹਤ ਵਿਭਾਗ ਬਰਨਾਲਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ “ ਮਾਹਵਾਰੀ ਸਫਾਈ ਦਿਵਸ “ ਲੜਕੀਆਂ ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਸਿਹਤ ਸੰਸਥਾਵਾਂ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਕੀਤਾ ਗਿਆ ।
ਜਿਲ੍ਹਾ ਟੀਕਾਕਰਨ ਅਫਸਰ/ਨੋਡਲ ਅਫਸਰ ਅਤੇ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਆਰ ਬੀ ਐਸ ਕੇ ਟੀਮਾਂ , ਸਿਹਤ ਕਰਮਚਾਰੀਆਂ ਵੱਲੋਂ ਬਰਨਾਲਾ,ਧਨੌਲਾ,ਤਪਾ ਅਤੇ ਮਹਿਲ ਕਲਾਂ ਵਿਖੇ ਸਕੂਲਾਂ , ਆਂਗਨਵਾੜੀ ਕੇਂਦਰਾਂ ਅਤੇ ਸਿਹਤ ਕੇਂਦਰਾਂ ਚ ਸਿਵਲ ਹਸਪਤਾਲ ਬਰਨਾਲਾ ਦੇ ਉਮੰਗ ਕਲੀਨਿਕ ਵਿੱਚ ਜਾਣਕਾਰੀ ਦਿੱਤੀ ਗਈ ਕਿ ਲੜਕੀਆਂ ਅਤੇ ਔਰਤਾਂ ਚ ਮਾਹਵਾਰੀ ਕੁਦਰਤੀ ਪ੍ਰਕਿਰਿਆ ਹੈ ਇਸ ਸਮੇਂ ਸਾਫ ਸਫਾਈ ਦਾ ਧਿਆਨ ਰੱਖਣਾ ਬਹੁਤ ਜਰੂਰੀ ਹੁੰਦਾ ਹੈ ।ਮਹਾਵਾਰੀ ਦੇ ਪਹਿਲੇ ਦਿਨ ਤੋਂ ਅਗਲੀ ਮਹਾਵਾਰੀ ਦੇ ਖੂਨ ਵਹਿਣ ਦੇ ਪਹਿਲੇ ਦਿਨ ਦੇ ਵਿਚਕਾਰ ਦੇ ਸਮੇਂ ਨੂੰ ਮਹਾਵਾਰੀ ਚੱਕਰ ਕਿਹਾ ਜਾਂਦਾ ਹੈ। ਮਹਾਵਾਰੀ ਪ੍ਰਵਾਹ ਨੂੰ ਮੈਨੇਜ ਕਰਨ ਦੇ ਵੱਖ ਵੱਖ ਤਰੀਕਿਆਂ ਸੰਬੰਧੀ ਜਾਗਰੂਕ ਕੀਤਾ ਗਿਆ।
ਰਾਸਟਰੀ ਬਾਲ ਸੁਰੱਖਿਆ ਕਾਰਿਆਕਰਮ ਦੀਆਂ ਟੀਮਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸਾ ਵੱਲੋਂ ਮਾਹਵਾਰੀ ਦੌਰਾਨ ਸਾਫ-ਸਫਾਈ ਰੱਖਣ ਨਾਲ ਲਾਗ ਤੋਂ ਬਚਾਅ ਕੀਤਾ ਜਾ ਸਕਦਾ ਹੈ । ਲੜਕੀਆਂ ਅਤੇ ਔਰਤਾਂ ਨੂੰ ਤਾਜ਼ੇ ਫਲ ਅਤੇ ਹਰੀਆਂ ਸਬਜ਼ੀਆਂ ਦੁੱਧ ਅਤੇ ਦੁੱਧ ਤੋਂ ਬਣੇ ਭੋਜਨ ਪਦਾਰਥਾਂ ਦਾ ਸੇਵਨ ਅਤੇ ਪਾਣੀ ਵੱਧ ਮਾਤਰਾ ਵਿੱਚ ਪੀਣਾ ਚਾਹੀਦਾ ਹੈ । ਛੋਟੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਿਹਤ ਸੰਸਥਾਵਾਂ,ਅਧਿਆਪਕਾਂ , ਆਂਗਨਵਾੜੀ ਵਰਕਰਾਂ ਅਤੇ ਆਸਾ ਵਰਕਰ ਵੱਲੋਂ ਮਹਾਵਾਰੀ ਸੰਬੰਧੀ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਗਲਤ ਧਾਰਨਾਵ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ ।