District Public Relations Office Batala

District Public Relations Office Batala Contact information, map and directions, contact form, opening hours, services, ratings, photos, videos and announcements from District Public Relations Office Batala, Government Organization, Additional District Public Relations Officer, Batala.

This page of District Public Relations Office, Batala, a district level office of Information and Public Relations Department, Government of Punjab, is an official channel of communication between the people of Batala and the district administration.

02/06/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] CM addressing a press conference at CMR, Chandigarh.

01/06/2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਗਣਨਾ ਵਿੱਚ ਲੱਗੀ ਡਿਊਟੀ ਨਾ ਕਰਨ ਵਾਲਿਆਂ ਵਿਰੁੱਧ ਐੱਫ ਆਈ ਦਰਜ ਕਰਨ ਦੀ ਕਾਵਾਇਦ ਸ਼ੁਰੂ

ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਖਿਲਾਫ਼ ਜਨਗਣਨਾ ਐਕਟ ਤਹਿਤ ਹੋਵੇਗੀ ਕਾਰਵਾਈ

ਬਟਾਲਾ, 1 ਜੂਨ ()

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਗਣਨਾ ਵਿੱਚ ਲੱਗੀ ਡਿਊਟੀ ਨਾ ਜੁਆਇੰਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਧਿਕਾਰੀ ਗੁਰਦਾਸਪੁਰ ਸ੍ਰੀ ਆਦਿੱਤਿਆ ਉੱਪਲ ਵਲੋਂ ਅੱਜ ਐੱਸ ਐੱਸ ਪੀ ਗੁਰਦਾਸਪੁਰ ਤੇ ਬਟਾਲਾ ਨੂੰ ਜਨਗਣਨਾ ਵਿੱਚ ਡਿਊਟੀ ਲੱਗਣ ਦੇ ਬਾਵਜੂਦ ਡਿਊਟੀ ਨਾ ਕਰਨ ਵਾਲਿਆਂ ਵਿਰੁੱਧ ਐੱਫ ਆਈ ਆਰ ਦਰਜ ਕਰਨ ਅਤੇ ਵਿਭਾਗੀ ਕਾਰਵਾਈ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਵਿੱਚ ਲੱਗੀ ਡਿਊਟੀ ਤੋਂ ਆਨਾਕਾਨੀ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਵਿੱਚ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ
01/06/2026

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਚਾਹਲ ਕਲਾਂ ਵਿਖੇ ਪਹੁੰਚ ਕੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਹੱਲ ਕੀਤਾਸ੍ਰੀ ਹਰਗੋਬਿੰਦਪੁਰ ਸਾਹਿਬ/ਬਟ...
01/06/2026

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਚਾਹਲ ਕਲਾਂ ਵਿਖੇ ਪਹੁੰਚ ਕੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਹੱਲ ਕੀਤਾ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 1 ਜੂਨ ( )ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਚਾਹਲ ਕਲਾਂ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਆ ਰਹੀ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਹੱਲ ਕੀਤਾ ਅਤੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ।

ਇਸ ਮੌਕੇ ਪੀ.ਏ ਸੁਖਦੇਵ ਸਿੰਘ ਰੋਮੀ , ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਪਰਮਬੀਰ ਰਾਣਾ, ਬਾਬਾ ਸੋਨੂੰ ਭੱਲਾ, ਪ੍ਰਧਾਨ ਟ੍ਰੇਡ ਵਿੰਗ ਰੋਮੀ ਸਮੇਤ ਵੱਖ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

ਬਟਾਲਾ ਵਾਸੀਆਂ ਨੇ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਨਗਰ ਨਿਗਮ ਦੀ ਸੇਵਾ ਆਪ ਨੂੰ ਸੌਂਪੀ-ਵਿਧਾਇਕ ਸ਼ੈਰੀ ਕਲਸੀਵਿਧਾਇਕ ਸ਼ੈਰੀ ਕਲਸੀ ...
01/06/2026

ਬਟਾਲਾ ਵਾਸੀਆਂ ਨੇ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਨਗਰ ਨਿਗਮ ਦੀ ਸੇਵਾ ਆਪ ਨੂੰ ਸੌਂਪੀ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ

ਬਟਾਲਾ, 1 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਹਲਕੇ ਦੇ ਵਿਕਾਸ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਨਿਪਟਾਰਾ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਬਟਾਲੇ ਸ਼ਹਿਰ ਦੀ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਉਂਦਿਆਂ ਨਗਰ ਨਿਗਮ ਬਟਾਲਾ ਦੀ ਸੇਵਾ ਆਪ ਪਾਰਟੀ ਦੇ ਉੁਮੀਦਵਾਰਾਂ ਨੂੰ ਸੌਪੀ ਹੈ ਅਤੇ ਉਹ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲੀ ਜਾਵੇਗੀ।

ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਔਰਤਾਂ ਨੂੰ 1000 ਰੁਪਏ, ਐੱਸ ਸੀ ਭਾਈਚਾਰੇ ਨਾਲ ਸਬੰਧਤ ਔਰਤਾਂ ਨੂੰ 1500 ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਵਾਏ ਗਏ ਹਨ। ਬਟਾਲਾ ਹਲਕਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਨਵੀਂ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਘਣੀਏ ਕੇ ਬਾਂਗਰ ਵਿੱਚ ਸ਼ਹੀਦਏ.ਐਸ.ਆਈ. ...
31/05/2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਘਣੀਏ ਕੇ ਬਾਂਗਰ ਵਿੱਚ ਸ਼ਹੀਦ
ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਵੰਡਾਇਆ ਦੁੱਖ

ਕਿਹਾ-ਸ਼ਹੀਦ ਏ ਐੱਸ ਆਈ ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ

ਬਟਾਲਾ, 31 ਮਈ ( ) ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ ਵਿਖੇ ਜਾ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਮੌਕੇ ਚੇਅਰਮੈਨ ਜੋਬਨ ਰੰਧਾਵਾ ਵੀ ਮੌਜੂਦ ਸਨ।

ਪਰਿਵਾਰ ਨਾਲ ਦੁੱਖ ਵੰਡਾਉਣ ਉਪਰੰਤ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।

ਉਨ੍ਹਾਂ ਕਿਹਾ ਕਿ ਸ਼ਹੀਦ ਏ ਐੱਸ ਆਈ ਜੋਗਾ ਸਿੰਘ ਦਾ ਇਹ ਮਹਾਨ ਬਲੀਦਾਨ ਸਦਾ ਗੌਰਵ ਅਤੇ ਸਨਮਾਨ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ।

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀਨਾਗਰਿਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਬੰਧਕੀ ...
31/05/2026

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਨਾਗਰਿਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਿਤ - ਜ਼ਿਲਾ ਚੋਣ ਅਫ਼ਸਰ ਗੁਰਦਾਸਪੁਰ

ਬਟਾਲਾ, 31 ਮਈ ( )

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸ.ਆਈ.ਆਰ.) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ।

ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਜੋ ਪਹਿਲਾਂ 31.7.2026 ਤੋਂ 30.8.2026 ਦੀ ਬਜਾਇ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸਫੇਜ਼ ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਸਰਗਰਮੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਨੂੰ ਮੁੱਖ ਰੱਖਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 427 ਬਲਾਕ ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਚ ਇਕ ਵਿਸ਼ੇਸ਼ 'ਹੈਲਪ ਡੈਸਕ' ਵੀ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਐੱਨ.ਆਰ.ਆਈ. ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ ।

ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੋਧੇ ਹੋਏ ਸ਼ਡਿਊਲ ਅਨੁਸਾਰ ਮਿੱਥੇ ਸਮੇਂ ਦੇ ਅੰਦਰ- ਅੰਦਰ ਆਪਣੇ ਫਾਰਮ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ ਹੈਲਪ ਡੈਸਕ ਜਾਂ 1950 ਤੇ ' ਸੰਪਰਕ ਕੀਤਾ ਜਾ ਸਕਦਾ ਹੈ।

ਕਾਦੀਆਂ ਨਗਰ ਕੌਂਸਲ ਚੋਣਾਂ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ ਨਾਮਜ਼ਦਗੀ ਪੱਤਰ ਜਮ੍ਹਾਂ ਹੋਣਗੇਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 3 ਜੂਨਕਾਦੀਆਂ/ਬ...
31/05/2026

ਕਾਦੀਆਂ ਨਗਰ ਕੌਂਸਲ ਚੋਣਾਂ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ ਨਾਮਜ਼ਦਗੀ ਪੱਤਰ ਜਮ੍ਹਾਂ ਹੋਣਗੇ

ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 3 ਜੂਨ

ਕਾਦੀਆਂ/ਬਟਾਲਾ, 31 ਮਈ ( ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਾਦੀਆਂ ਨਗਰ ਕੌਂਸਲ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ ਨਾਮਜ਼ਦਗੀ ਪੱਤਰ ਜਮ੍ਹਾਂ ਹੋਣਗੇ।
ਇਸੇ ਤਰ੍ਹਾਂ ਗੁਰਦਾਸਪੁਰ ਨਗਰ ਕੌਂਸਲ ਲਈ ਨਾਮਜ਼ਦਗੀ ਪੱਤਰ ਕੋਰਟ ਰੂਮ ਨੰਬਰ 119, ਦਫਤਰ ਐੱਸ.ਡੀ.ਐਮ ਗੁਰਦਾਸਪੁਰ ਵਿਖੇ ਅਤੇ ਦੀਨਾਨਗਰ ਲਈ ਕੋਰਟ ਰੂਮ ਦਫਤਰ ਐੱਸ.ਡੀ.ਐਮ ਦੀਨਾਨਗਰ ਵਿਖੇ ਨਾਮਜਦਗੀ ਪੱਤਰ ਦਾਖਲ ਹੋਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਹੈ।ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।

31/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੈਗੋਰ ਥਿਏਟਰ ਵਿਖੇ ਪੀਐਸਈਬੀ ਦੇ ਇਮਤਿਹਾਨਾਂ ਵਿੱਚ ਚੋਟੀ ਦਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ।
*

[Live] CM interacting with PSEB toppers during an event at Tagore Theatre.

30/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਰਿਹਾਇਸ਼ ਵਿਖੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।
*

[Live] CM briefing media about Cabinet meeting decisions at CMR.

Address

Additional District Public Relations Officer
Batala
143505

Alerts

Be the first to know and let us send you an email when District Public Relations Office Batala posts news and promotions. Your email address will not be used for any other purpose, and you can unsubscribe at any time.

Share