26/04/2026
ਅੱਜ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ‘ਤੇ ਪੰਜਾਬ RGPRS ਦੇ ਅਹੁਦੇਦਾਰਾਂ ਅਤੇ ਮੈਂਬਰ ਸਹਿਬਾਨਾਂ ਦੀ ਮੀਟਿੰਗ ਹੋਈ। ਪੰਚਾਇਤੀ ਰਾਜ ਪ੍ਰਣਾਲੀ ਸਿਰਫ਼ ਪ੍ਰਸ਼ਾਸਨਿਕ ਢਾਂਚਾ ਨਹੀਂ, ਸਗੋਂ ਪਿੰਡਾਂ ਦੀ ਖੁਦਮੁਖਤਿਆਰੀ, ਲੋਕਾਂ ਦੀ ਸਿੱਧੀ ਭਾਗੀਦਾਰੀ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸਸ਼ਕਤ ਸਾਧਨ ਹੈ। ਇਹ ਪ੍ਰਣਾਲੀ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਅਤੇ ਆਪਣੇ ਹੀ ਪੱਧਰ ‘ਤੇ ਮਸਲਿਆਂ ਦਾ ਹੱਲ ਲੱਭਣ ਦੀ ਸਮਰੱਥਾ ਦਿੰਦੀ ਹੈ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ, ਕੌਮੀ RGPRS ਪ੍ਰਧਾਨ ਸ਼੍ਰੀ ਸਨੁੀਲ ਪਨਵਰ ਜੀ, ਸਹਿ ਇੰਚਾਰਜ ਸ਼੍ਰੀਮਤੀ ਹੀਨਾ ਕਾਵਰੇ ਜੀ, ਸੰਸਦ ਮੈਂਬਰ ਅਤੇ ਸਾਬਕਾ ਡਿਪਟੀ ਉਪ-ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਜੀ, ਸੰਸਦ ਮੈਂਬਰ ਡਾ. ਅਮਰ ਸਿੰਘ ਜੀ, ਸਾਬਕਾ ਸੰਸਦ ਮੈਂਬਰ ਸ. ਜਸਬੀਰ ਸਿੰਘ ਡਿੰਪਾ ਜੀ, ਪੰਜਾਬ RGPRS ਦੇ ਪ੍ਰਧਾਨ ਜਸਪ੍ਰੀਤ ਸਿੰਘ ਕਲਾਲਮਾਜਰਾ ਜੀ, ਸਾਬਕਾ ਪ੍ਰਧਾਨ ਸ. ਗਗਨਦੀਪ ਸਿੰਘ ਬੋਬੀ ਜੀ, ਸਾਬਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ਼ ਜੀ, ਸ. ਹਰਮਿੰਦਰ ਸਿੰਘ ਗਿੱਲ ਜੀ, ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਜੀ, ਸਮੇਤ ਹੋਰ ਆਗੂ ਸਹਿਬਾਨ ਹਾਜ਼ਰ ਰਹੇ।