03/06/2026
CM ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਹਲਕਾ ਧੂਰੀ ਦੇ ਨਗਰ ਕੌਂਸਲ ਦੇ ਜੇਤੂ ਉਮੀਦਵਾਰਾਂ ਨਾਲ ਖ਼ਾਸ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਵੇਂ ਨੁਮਾਇੰਦਿਆਂ ਨੂੰ ਹਮੇਸ਼ਾ ਲੋਕਾਂ ਵਿੱਚ ਰਹਿ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਭ ਨੂੰ ਲੋਕਾਂ ਦੇ ਕੰਮ ਤਰਜੀਹ ਦੇ ਆਧਾਰ 'ਤੇ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋੜੀਂਦੇ ਫੰਡ ਸਮੇਂ ਸਿਰ ਮੁਹੱਈਆ ਕਰਵਾਉਣ ਦਾ ਭਰੋਸਾ ਦੁਆਇਆ।
ਮਾਨ ਸਰਕਾਰ ਲਗਾਤਾਰ ਲੋਕ ਪੱਖੀ ਫ਼ੈਸਲੇ ਲੈ ਕੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਵਚਨਬੱਧ ਹੈ।
Aam Aadmi Party - Punjab Bhagwant Mann Arvind Kejriwal