Rana Rai Official

Rana Rai Official Contact information, map and directions, contact form, opening hours, services, ratings, photos, videos and announcements from Rana Rai Official, Social service, Jalalabad.

ਬੂਟਾ ਸਿੰਘ "ਰਾਣਾ ਰਾਏ" | Buta Singh "Rana Rai"

2027 – ਵਿਕਾਸ ਲਈ ਵੋਟ, one chance to BJP
🌟 A visionary leader shaping the future
💛 Dedicated to public service, honesty & progressive change
🤝 Working to uplift every family & empower youth

(Team Rana Rai)

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਦੁਖਦਾਈ ਸੜਕ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ...
06/06/2026

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਦੁਖਦਾਈ ਸੜਕ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿੱਚ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿਚੋਂ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਦੇ ਇਲਾਜ ਅਤੇ ਹੋਰ ਜ਼ਰੂਰੀ ਲੋੜਾਂ ਵਿੱਚ ਮਦਦ ਮਿਲ ਸਕੇ।

ਹਲਕਾ ਗੁਰੂ ਹਰ ਸਹਾਇ ਦੇ ਪਿੰਡ ਛੋਟਾ ਮੇਘਾ ਰਾਏ ਵਿਖੇ ਸਰਦਾਰ ਰਾਣਾ ਰਾਏ ਜੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਉਣ ਵਾਲੀਆਂ 2027 ...
06/06/2026

ਹਲਕਾ ਗੁਰੂ ਹਰ ਸਹਾਇ ਦੇ ਪਿੰਡ ਛੋਟਾ ਮੇਘਾ ਰਾਏ ਵਿਖੇ ਸਰਦਾਰ ਰਾਣਾ ਰਾਏ ਜੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ।

06/06/2026

2027 – ਵਿਕਾਸ ਲਈ ਵੋਟ, ਭਾਜਪਾ ਨੂੰ ਇੱਕ ਮੌਕਾ।भविष्य का पंजाब – विकास का पंजाब भाजपा को एक मौका। One Chance to BJP for Punjab’s Future

ਆਪਣੇ ਹਲਕੇ ਗੁਰੂਹਰ ਸਹਾਏ ਦੇ ਲੋਕਾਂ ਨਾਲ ਮਿਲਣਾ ਮੇਰੇ ਲਈ ਮਾਣ ਵਾਲੀ ਗੱਲ ਸੀ। ਤੁਹਾਡੀਆਂ ਚਿੰਤਾਵਾਂ, ਵਿਚਾਰਾਂ ਅਤੇ ਪੰਜਾਬ ਦੇ ਭਵਿੱਖ ਲਈ ਤੁਹਾਡੇ ਸੁਪਨੇ ਸੁਣ ਕੇ ਮੇਰੀ ਸੇਵਾ ਕਰਨ ਦੀ ਇੱਛਾ ਹੋਰ ਮਜ਼ਬੂਤ ਹੋਈ ਹੈ। ਪੰਜਾਬ ਨੇ ਪਿਛਲੇ ਕਈ ਸਾਲਾਂ ਵਿੱਚ ਲਗਭਗ ਹਰ ਪਾਰਟੀ ਨੂੰ ਮੌਕਾ ਦਿੱਤਾ ਹੈ, ਪਰ ਪੰਜਾਬ ਨੇ ਅਜੇ ਤੱਕ ਭਾਜਪਾ ਨੂੰ ਮੌਕਾ ਨਹੀਂ ਦਿੱਤਾ। ਆਓ ਮਿਲ ਕੇ ਮਜ਼ਬੂਤ, ਖੁਸ਼ਹਾਲ ਅਤੇ ਆਧੁਨਿਕ ਪੰਜਾਬ ਬਣਾਈਏ।

It was a privilege meeting the wonderful people of my constituency halka guru harsahai . Listening to your concerns, ideas, and hopes for the future of Punjab continues to strengthen my commitment to public service. Punjab has given chances to every political party over the decades, but Punjab has never given BJP a chance. 2027 is the time to vote for development, stability, and a new vision for Punjab. Together, we can build a stronger, prosperous and modern Punjab. Let’s move Punjab forward. fazilka ranarai Guruharsahai TrueLeadership

06/06/2026

ਜਲਾਲਾਬਾਦ ਹਲਕੇ ਦੇ ਹੋਣਹਾਰ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ +2 ਦੇ ਵਿਦਿਆਰਥੀਆਂ ਲਈ ₹31,000 ਦਾ ਪਹਿਲਾ ਇਨਾਮ ਰੱਖਿਆ ਗਿਆ ਸੀ।
ਇਹ ਇਨਾਮ ਜਲਦੀ ਹੀ ਯੋਗ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਦਿੱਤਾ ਜਾਣਾ ਹੈ। ਜਿਹੜੇ ਵਿਦਿਆਰਥੀ ਪੜ੍ਹਾਈ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਿਤ ਹਨ, ਉਹ ਆਪਣੀ ਜਾਣਕਾਰੀ ਜਲਦ ਤੋਂ ਜਲਦ ਸਾਡੇ ਨਾਲ ਸਾਂਝੀ ਕਰਨ।

ਹਲਕਾ ਗੁਰੂ ਹਰ ਸਹਾਏ ਦੇ ਪਿੰਡ ਚੱਕ ਮਹੰਤਾਂ ਵਾਲਾ, ਢਾਣੀ ਸ਼ੇਰ ਚੰਦ ਵਿਖੇ ਅੱਜ ਸ. ਰਾਣਾ ਰਾਏ ਜੀ ਵੱਲੋਂ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ...
05/06/2026

ਹਲਕਾ ਗੁਰੂ ਹਰ ਸਹਾਏ ਦੇ ਪਿੰਡ ਚੱਕ ਮਹੰਤਾਂ ਵਾਲਾ, ਢਾਣੀ ਸ਼ੇਰ ਚੰਦ ਵਿਖੇ ਅੱਜ ਸ. ਰਾਣਾ ਰਾਏ ਜੀ ਵੱਲੋਂ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਨਿਵਾਸੀਆਂ ਨੇ ਆਪਣੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਸ. ਰਾਣਾ ਰਾਏ ਜੀ ਨੇ ਪਿੰਡ ਵਾਸੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਉਣ 'ਤੇ ਇਹਨਾਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ।

05/06/2026

2027 – ਵਿਕਾਸ ਲਈ ਵੋਟ, ਭਾਜਪਾ ਨੂੰ ਇੱਕ ਮੌਕਾ।भविष्य का पंजाब – विकास का पंजाब भाजपा को एक मौका। One Chance to BJP for Punjab’s Future

🌿 ਵਿਸ਼ਵ ਵਾਤਾਵਰਨ ਦਿਵਸ ਦੀਆਂ ਸਭ ਨੂੰ ਹਾਰਦਿਕ ਵਧਾਈਆਂ।ਆਓ ਰੁੱਖ ਲਗਾ ਕੇ ਅਤੇ ਵਾਤਾਵਰਨ ਦੀ ਸੰਭਾਲ ਕਰਕੇ ਧਰਤੀ ਨੂੰ ਹਰਿਆ-ਭਰਿਆ ਬਣਾਈਏ।
05/06/2026

🌿 ਵਿਸ਼ਵ ਵਾਤਾਵਰਨ ਦਿਵਸ ਦੀਆਂ ਸਭ ਨੂੰ ਹਾਰਦਿਕ ਵਧਾਈਆਂ।
ਆਓ ਰੁੱਖ ਲਗਾ ਕੇ ਅਤੇ ਵਾਤਾਵਰਨ ਦੀ ਸੰਭਾਲ ਕਰਕੇ ਧਰਤੀ ਨੂੰ ਹਰਿਆ-ਭਰਿਆ ਬਣਾਈਏ।

04/06/2026

ਹਰ ਵਰਗ ਦੇ ਇਕਨੋਮਿਕਲੀ ਵੀਕਰ ਸੈਕਸ਼ਨ ਦੇ ਬੱਚਿਆਂ ਨੂੰ ਮਿਲੇ ਮੁਫ਼ਤ ਸਿੱਖਿਆ ਦਾ ਅਧਿਕਾਰ

ਸਰਦਾਰ ਰਾਣਾ ਰਾਏ ਜੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਜੋ ਬੱਚੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸੰਬੰਧ ਰੱਖਦੇ ਹਨ, ਭਾਵੇਂ ਉਹ ਕਿਸੇ ਵੀ ਜਾਤੀ ਜਾਂ ਵਰਗ ਨਾਲ ਸਬੰਧਤ ਹੋਣ, ਉਹਨਾਂ ਲਈ ਇੱਕ ਵੱਖਰੀ ਸ਼੍ਰੇਣੀ ਹੋਣੀ ਚਾਹੀਦੀ ਹੈ। ਅਜਿਹੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਮੁਫ਼ਤ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ।
ਉਹਨਾਂ ਕਿਹਾ ਕਿ ਜਦ ਤੱਕ ਅਜਿਹੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਨਹੀਂ ਹੁੰਦਾ, ਉਦੋਂ ਤੱਕ ਉਹਨਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ ਸਹੂਲਤਾਂ ਦਾ ਲਾਭ ਮਿਲਦਾ ਰਹਿਣਾ ਚਾਹੀਦਾ ਹੈ। ਸਿੱਖਿਆ ਅਤੇ ਬਰਾਬਰ ਮੌਕਿਆਂ ਰਾਹੀਂ ਹੀ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਰਾਹ 'ਤੇ ਲਿਆਂਦਾ ਜਾ ਸਕਦਾ ਹੈ।

02/06/2026

ਸਰਦਾਰ ਕੇਵਲ ਸਿੰਘ ਢਿੱਲੋ ਜੀ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਦਿਲੋਂ ਬਹੁਤ-ਬਹੁਤ ਮੁਬਾਰਕਾਂ। 💐🙏
ਇਸ ਖੁਸ਼ੀ ਦੇ ਮੌਕੇ ’ਤੇ ਸਰਦਾਰ ਰਾਣਾ ਰਾਏ ਜੀ ਨੇ ਵਿਸ਼ੇਸ਼ ਤੌਰ ’ਤੇ ਮਿਲ ਕੇ ਉਹਨਾਂ ਨੂੰ ਫੁੱਲਾਂ ਦਾ ਗੁਲਦੱਸਾ ਭੇਟ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। 🤝✨
ਇਸ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਸਾਂਝੀ ਰਣਨੀਤੀ ਬਾਰੇ ਵੀ ਚਰਚਾ ਹੋਈ।

Address

Jalalabad

Website

https://www.bjp.org/punjab

Alerts

Be the first to know and let us send you an email when Rana Rai Official posts news and promotions. Your email address will not be used for any other purpose, and you can unsubscribe at any time.

Share

Category