District Public Relations Office, Kapurthala

District Public Relations Office, Kapurthala District Public Relations Office Kapurthala

ਕਪੂਰਥਲਾ ਵਿੱਚ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਲਈ ਲੱਗਣਗੇ ਅਸੈਸਮੈਂਟ ਤੇ ਵੰਡ ਕੈਂਪ: ਡਿਪਟੀ ਕਮਿਸ਼ਨਰ• ਡਿਪਟੀ ਕਮਿਸ਼ਨਰ ਵੱਲੋਂ ਕੈਂਪਾਂ ...
04/06/2026

ਕਪੂਰਥਲਾ ਵਿੱਚ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਲਈ ਲੱਗਣਗੇ ਅਸੈਸਮੈਂਟ ਤੇ ਵੰਡ ਕੈਂਪ: ਡਿਪਟੀ ਕਮਿਸ਼ਨਰ

• ਡਿਪਟੀ ਕਮਿਸ਼ਨਰ ਵੱਲੋਂ ਕੈਂਪਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ

• ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ, ਵਿਸਥਾਰਪੂਰਵਕ ਪ੍ਰੀ-ਸਰਵੇ ਕਰਵਾਉਣ ਦੇ ਨਿਰਦੇਸ਼

•ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ

ਕਪੂਰਥਲਾ, 04 ਜੂਨ 2026: ਜ਼ਿਲ੍ਹੇ ਦੇ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਕਰਣ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਏ ਜਾਣ ਵਾਲੇ ਅਸੈਸਮੈਂਟ ਅਤੇ ਵੰਡ ਕੈਂਪਾਂ ਦੇ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਇੱਕ ਵਿਸਥਾਰਪੂਰਵਕ ਪ੍ਰੀ-ਸਰਵੇ ਕਰਵਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਯੋਗ ਵਿਅਕਤੀਆਂ ਦੀ ਸਹੀ ਪਛਾਣ, ਅਸੈਸਮੈਂਟ ਅਤੇ ਉਨ੍ਹਾਂ ਤੱਕ ਹਰ ਲੋੜੀਂਦੇ ਸਹਾਇਕ ਉਪਕਰਣਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਿਵਿਆਂਗਜਨ ਐਸੋਸੀਏਸ਼ਨਾਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਅਤੇ ਹੋਰ ਸਮਾਜਿਕ ਸੰਗਠਨਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇ, ਤਾਂ ਜੋ ਜ਼ਮੀਨੀ ਪੱਧਰ 'ਤੇ ਸਾਰੇ ਯੋਗ ਲਾਭਪਾਤਰੀਆਂ ਦੀ ਸਹੀ ਮੈਪਿੰਗ ਹੋ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਨੂੰ ਅਸਲ ਲਾਭਪਾਤਰੀਆਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਕਪੂਰਥਲਾ ਰਾਜੀਵ ਢਾਂਡਾ , ਜੂਨੀਅਰ ਮੈਨੇਜਰ, ਐਲਮੀਕੋ ਅਸ਼ੋਕ ਕੁਮਾਰ ਸਾਹੂ ਅਤੇ ਆਡੀਓਲੋਜਿਸਟ ਤੁਸ਼ਾਰ ਸੀਵਾਚ ਹਾਜ਼ਰ ਸਨ।

Government of Punjab CMO Punjab

ਜੀਵਨ ਰਕਸ਼ਾ ਪਦਕ ਅਵਾਰਡਜ਼-2026 ਲਈ ਸਿਫ਼ਾਰਸ਼ਾਂ ਭੇਜਣ ਦੀ ਆਖਰੀ ਮਿਤੀ 9 ਸਤੰਬਰ:  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਇਹ ਵੱਕਾਰੀ ਪੁਰਸਕਾਰ ਉਨ੍ਹਾਂ...
04/06/2026

ਜੀਵਨ ਰਕਸ਼ਾ ਪਦਕ ਅਵਾਰਡਜ਼-2026 ਲਈ ਸਿਫ਼ਾਰਸ਼ਾਂ ਭੇਜਣ ਦੀ ਆਖਰੀ ਮਿਤੀ 9 ਸਤੰਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

ਇਹ ਵੱਕਾਰੀ ਪੁਰਸਕਾਰ ਉਨ੍ਹਾਂ ਬਹਾਦਰ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਡੁੱਬਣ, ਅੱਗ ਲੱਗਣ, ਕਰੰਟ ਲੱਗਣ, ਕੁਦਰਤੀ ਆਫ਼ਤਾਂ ਜਾਂ ਕਿਸੇ ਹਾਦਸੇ ਸਮੇਂ ਦੂਜਿਆਂ ਦੀ ਜਾਨ ਬਚਾਈ ਹੋਵੇ।

ਉਕਤ ਮਿਤੀ ਤੋਂ ਪਹਿਲਾਂ-ਪਹਿਲਾਂ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜਮ੍ਹਾਂ ਕਰਵਾਈਆਂ ਜਾਣ ਸਿਫਾਰਸ਼ਾਂ

ਲੋੜੀਂਦੇ ਦਸਤਾਵੇਜ਼: ਸਾਈਟੇਸ਼ਨ ਅਤੇ ਪਾਸਪੋਰਟ ਸਾਈਜ਼ ਫੋਟੋਆਂ (ਅੰਗਰੇਜ਼ੀ ਅਤੇ ਪੰਜਾਬੀ ਵਿੱਚ 2-2 ਕਾਪੀਆਂ)।

ਸਰਕਾਰੀ ਮੁਲਾਜ਼ਮਾਂ ਲਈ: ਸਿਫ਼ਾਰਸ਼ਾਂ ਸਬੰਧਤ ਵਿਭਾਗ ਦੇ ਪ੍ਰਬੰਧਕੀ/ਪ੍ਰਮੁੱਖ ਸਕੱਤਰ ਰਾਹੀਂ ਹੀ ਭੇਜੀਆਂ ਜਾਣ।

📞 ਹੈਲਪਲਾਈਨ ਨੰਬਰ: 01822-233777

Government of Punjab CMO Punjab

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਮਦਦ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੈਲਪਲਾਈਨ 01822-233777 ਨੰਬਰ ਜਾਰੀਕਿਹਾ- ਲ...
04/06/2026

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਮਦਦ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੈਲਪਲਾਈਨ 01822-233777 ਨੰਬਰ ਜਾਰੀ

ਕਿਹਾ- ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਯਕੀਨੀ ਬਣਾਇਆ ਜਾਵੇਗਾ

ਹੈਲਪਲਾਈਨ ਨੰਬਰ 'ਤੇ ਆਉਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਅਤੇ ਮਦਦ ਦੀਆਂ ਅਪੀਲਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ

Government of Punjab

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਸਜਾਇਆ ਜ...
03/06/2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਸਜਾਇਆ ਜਾਵੇਗਾ ਕੀਰਤਨ ਦਰਬਾਰ; ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਤਿਆਰੀਆਂ ਦਾ ਜਾਇਜ਼ਾ

ਗੁਰੂ ਨਾਨਕ ਸਟੇਡੀਅਮ ਵਿਖੇ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ 'ਕੀਰਤਨ ਦਰਬਾਰ' ਬਹੁਤ ਹੀ ਸ਼ਰਧਾ ਭਾਵਨਾ ਕਰਵਾਇਆ ਜਾ ਰਿਹਾ।

ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ।

ਪ੍ਰਸਿੱਧ ਰਾਗੀ ਜਥੇ ਪਵਿੱਤਰ ਬਾਣੀ ਦੇ ਪ੍ਰਚਾਰ-ਪਸਾਰ ਲਈ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਸੰਗਤਾਂ ਨੂੰ ਇਸ ਇਤਿਹਾਸਕ ਧਾਰਮਿਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ।
Government of Punjab CMO Punjab

03/06/2026

[ਲਾਈਵ] ਸੰਜੇ ਗੁਪਤਾ ਪੀਐਸਈਆਰਸੀ ਚੇਅਰਪਰਸਨ ਵਜੋਂ ਸਹੁੰ ਚੁੱਕਣ ਮਗਰੋਂ ਅਹੁਦਾ ਸੰਭਾਲਦੇ ਹੋਏ।

[Live] Sanjay Gupta assuming charge after taking oath as Chairperson PSERC.

03/06/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

*

[Live] CM addressing a press conference at CMR, Chandigarh.

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ  'ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ! 🗳️ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ (Pre-SIR) ਵਿੱਚ...
02/06/2026

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ! 🗳️
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ (Pre-SIR) ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ, ਸ਼੍ਰੀ ਆਕਾਸ਼ ਬਾਂਸਲ ਵੱਲੋਂ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ:

📅 ਤਾਰੀਖ਼ ਅਤੇ ਸਮਾਂ: 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ।

📍 ਸਥਾਨ: ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ (ਬੂਥਾਂ) 'ਤੇ ਇਹ ਵਿਸ਼ੇਸ਼ ਕੈਂਪ ਲਗਾਏ ਜਾਣਗੇ।

👥 BLO's ਦੀ ਹਾਜ਼ਰੀ: ਸਾਰੇ ਬੂਥ ਲੈਵਲ ਅਫ਼ਸਰਾਂ (BLOs) ਨੂੰ ਕੈਂਪ ਦੌਰਾਨ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣ ਦੇ ਸਖ਼ਤ ਹੁਕਮ।

🤝 ਸਿਆਸੀ ਪਾਰਟੀਆਂ ਦਾ ਸਹਿਯੋਗ: ਕੰਮ ਨੂੰ ਸੁਚਾਰੂ ਬਣਾਉਣ ਲਈ ਸਥਾਨਕ ਰਾਜਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (BLAs) ਤੋਂ ਸਹਿਯੋਗ ਲਿਆ ਜਾਵੇਗਾ।

🏢 ਇਮਾਰਤਾਂ ਖੁੱਲ੍ਹੇ ਰੱਖਣ ਦੇ ਹੁਕਮ: ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 7 ਜੂਨ ਨੂੰ ਕੈਂਪਾਂ ਲਈ ਪੋਲਿੰਗ ਸਟੇਸ਼ਨਾਂ ਵਾਲੀਆਂ ਇਮਾਰਤਾਂ ਨੂੰ ਖੁੱਲ੍ਹਾ ਰੱਖਣਾ ਯਕੀਨੀ ਬਣਾਇਆ ਜਾਵੇ।

📊 ਰਿਪੋਰਟਿੰਗ: ਕੈਂਪ ਦੌਰਾਨ ਮੈਪ ਕੀਤੇ ਗਏ ਵੋਟਰਾਂ ਦੀ ਰਿਪੋਰਟ ਉਸੇ ਦਿਨ (7 ਜੂਨ) ਸ਼ਾਮ 04:30 ਵਜੇ ਤੱਕ ਮੁੱਖ ਦਫ਼ਤਰ ਭੇਜਣੀ ਲਾਜ਼ਮੀ ਹੋਵੇਗੀ।

🔍 ਚੈਕਿੰਗ: ਸੁਪਰਵਾਈਜ਼ਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਬੂਥਾਂ ਦੀ ਨਿੱਜੀ ਤੌਰ 'ਤੇ ਚੈਕਿੰਗ ਕੀਤੀ ਜਾਵੇਗੀ।
Government of Punjab Chief Electoral Officer, Punjab Election Commission of India

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਐਕਸਪੋਰਟ ਪ੍ਰਮੋਸ਼ਨ ਕਮੇਟੀ ਦੀ ਮੀਟਿੰਗGovernment of Punjab
02/06/2026

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਐਕਸਪੋਰਟ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ
Government of Punjab

02/06/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] CM addressing a press conference at CMR, Chandigarh.

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ- ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ  🏡 ਘਰ-ਘਰ ਵੈਰੀਫਿਕੇਸ਼ਨ: ਭਾਰਤ ਚੋਣ ਕਮਿਸ...
01/06/2026

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ- ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ

🏡 ਘਰ-ਘਰ ਵੈਰੀਫਿਕੇਸ਼ਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ (BLO) ਚਾਰੋਂ ਵਿਧਾਨ ਸਭਾ ਹਲਕਿਆਂ (ਭੁਲੱਥ, ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ) ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਲਈ ਇੰਨੂਮਰੇਸ਼ਨ ਫਾਰਮ ਭਰਨਗੇ।

📍 ਪੋਲਿੰਗ ਸਟੇਸ਼ਨਾਂ ਦਾ ਕੰਮ: ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦਾ ਕੰਮ 24 ਜੁਲਾਈ 2026 ਤੱਕ ਪੂਰਾ ਕੀਤਾ ਜਾਵੇਗਾ।

📄 ਡਰਾਫਟ ਵੋਟਰ ਸੂਚੀ: ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨ 3 ਅਗਸਤ 2026 ਨੂੰ ਕੀਤੀ ਜਾਵੇਗੀ।

📝 ਦਾਅਵੇ ਅਤੇ ਇਤਰਾਜ਼: ਵੋਟਰਾਂ ਕੋਲੋਂ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਹੋਵੇਗਾ।

📜 ਅੰਤਿਮ ਵੋਟਰ ਸੂਚੀ: 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

👥 ਵਿਸ਼ੇਸ਼ ਕੈਂਪ (7 ਜੂਨ): ਬਾਕੀ ਰਹਿੰਦੇ 1,08,807 ਅਨ-ਮੈਪਡ ਵੋਟਰਾਂ ਦੀ ਮੈਪਿੰਗ ਨੂੰ 100 ਫੀਸਦੀ ਪੂਰਾ ਕਰਨ ਲਈ 7 ਜੂਨ 2026 (ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ) ਜ਼ਿਲ੍ਹੇ ਦੇ ਸਾਰੇ 791 ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

👮 ਵੱਡੀ ਟੀਮ ਤਾਇਨਾਤ: ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਲਈ ਜ਼ਿਲ੍ਹੇ ਵਿੱਚ 77 ਸੁਪਰਵਾਈਜ਼ਰ ਅਤੇ 791 ਬੀ.ਐਲ.ਓਜ਼ ਡਿਊਟੀ 'ਤੇ ਤਾਇਨਾਤ ਕੀਤੇ ਗਏ ਹਨ।

🤝 ਅਪੀਲ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ ਜਲਦ ਨਿਯੁਕਤ ਕਰਨ ਅਤੇ ਆਮ ਲੋਕਾਂ ਨੂੰ ਬੀ.ਐਲ.ਓਜ਼ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

Chief Electoral Officer, Punjab Election Commission of India

Address

Kapurthala

Alerts

Be the first to know and let us send you an email when District Public Relations Office, Kapurthala posts news and promotions. Your email address will not be used for any other purpose, and you can unsubscribe at any time.

Share