11/05/2026
ਅੱਜ ਮਿਤੀ 11/05/2026 ਨੂੰਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਸੈਸ਼ਨ 2025- 26 ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਮੌੜ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਵਿੱਚ ਮੱਲਾਂ ਮਾਰੀਆਂ।
1)ਵਿਦਿਆਰਥੀ ਸੰਦੀਪ ਪੁੱਤਰ ਸ਼੍ਰੀ ਸੁਖਰਾਜ ਨੇ 637/650 ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਵਿੱਚ ਅੱਠਵਾਂ ਸਥਾਨ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾ ਸਥਾਨ
2)ਸੰਜੀਵ ਪੁੱਤਰ ਸ਼੍ਰੀ ਸੁਖਵਿੰਦਰ ਕੁਮਾਰ ਨੇ 633/650 ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਵਿੱਚ ਬਾਰਵਾਂ ਸਥਾਨ, ਅਤੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਤੀਸਰਾ ਸਥਾਨ
ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਤੇ ਸਕੂਲ ਹੈੱਡਮਿਸਟ੍ਰੈਸ ਸ਼੍ਰੀਮਤੀ ਤਰਨਜੀਤ ਕੌਰ ਵੱਲੋਂ ਸਮੂਹ ਵਿਦਿਆਰਥੀਆਂ , ਮਾਪਿਆਂ ,ਸਕੂਲ ਸਟਾ਼ਫ ਅਤੇ ਸਮੂਹ ਮੌੜ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਗਈ।