28/06/2024
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ
ਚੰਡੀਗੜ 27 ਜੂਨ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਕੇਂਦਰੀ ਕੋਆਰਡੀਨੇਟਰ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਨਿਰਦੇਸ਼ਾਂ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ ਦਿੱਤੇ ਹੋਏ ਸਮਰਥਨ ਲਈ ਧੰਨਵਾਦ ਕੀਤਾ ਜਾਂਦਾ ਹੈ। ਸਰਦਾਰ ਗੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੰਡੀਆ ਗਠਬੰਧਨ ਦੇ ਰਾਹੀਂ ਸੰਵਿਧਾਨ ਬਚਾਓ ਦੇ ਨਾਮ ਤੇ ਦਲਿਤ, ਪਛੜੇ ਵਰਗਾ ਅਤੇ ਘੱਟ ਗਿਣਤੀ ਵਰਗਾਂ ਦੀ ਵੋਟ ਲੈ ਕੇ ਵੱਡੀ ਗਿਣਤੀ ਵਿੱਚ ਮੈਂਬਰ ਪਾਰਲੀਮੈਂਟ ਜਿੱਤੇ। ਜਦੋਂ ਕਾਂਗਰਸ ਵਿੱਚ ਕਾਂਗਰਸ ਸੰਸਦੀ ਦਲ ਦਾ ਨੇਤਾ ਬਣਾਉਣ ਦੀ ਗੱਲ ਆਈ ਤਾਂ ਕਾਂਗਰਸ ਪ੍ਰਧਾਨ ਮਲਕਾਅਰਜੁਨ ਖੜਗੇ ਨੂੰ ਪਿੱਛੇ ਧੱਕਕੇ ਸ੍ਰੀ ਸੋਨੀਆ ਗਾਂਧੀ ਨੂੰ ਸੀਪੀਪੀ ਦਾ ਨੇਤਾ ਬਣਾਇਆ ਹੈ, ਜੋ ਕਿ ਅਨੁਸੂਚਿਤ ਜਾਤੀਆਂ, ਪੱਛੜੀਆ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਨਾਲ ਸਿੱਧਾ ਧੱਕਾ ਹੈ। ਕਾਂਗਰਸ ਦੇ ਪੂਰਨਿਆਂ ਤੇ ਚੱਲਦੇ ਹੋਏ ਕਮਜ਼ੋਰ ਵਰਗਾ ਨਾਲ ਧੱਕੇਸ਼ਾਹੀ ਕਰਨ ਦਾ ਕੰਮ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਵੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪਿਛਲੇ ਪੱਚੀ ਮਹੀਨਿਆਂ ਵਿੱਚ ਅਨੁਸੂਚਿਤ ਜਾਤੀ ਵਰਗਾਂ ਦੇ ਕਮਿਸ਼ਨ ਦਾ ਨਾ ਚੇਅਰਮੈਨ ਨਿਯੁਕਤ ਹੋਇਆ ਹੈ ਨਾ ਮੈਂਬਰ। ਪੋਸਟ ਮੈਟਰ ਸਕਾਲਰਸ਼ਿਪ ਸਕੀਮ ਤਹਿਤ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਗਿਣਤੀ ਸਿਰਫ 1 ਲੱਖ ਦੇ ਕਰੀਬ ਰਹਿ ਚ ਗਈ ਹੈ। ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ, ਕਾਨੂੰਨ ਵਿਵਸਥਾ ਦੇ ਵਿਗੜੇ ਹਾਲਾਤ ਅਤੇ ਕੱਚੇ ਮੁਲਾਜ਼ਮਾਂ ਦੇ ਚੱਲ ਰਹੇ ਪੱਕੇ ਧਰਨੇ ਪੰਜਾਬ ਸਰਕਾਰ ਦੇ ਮੱਥੇ ਤੇ ਕਾਲਾ ਕਲੰਕ ਹਨ।
ਸਰਦਾਰ ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੂੰ ਹਰਾਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ।
ਤਸਵੀਰ ਸਮੇਤ