Environment protection society nawanshahr

Environment  protection society nawanshahr Environment protection society(regd) was established in 2003.this NGO is 12 months active in SBS Nagar (Nawanshahar) Punjab.please like and share our page

social welfare services such as plantation , free medical camps, blood donation camps, road safety ,wild life ,water conservation ,efforts to stop pollution , child lab our, aware people to join hands together against social evils many more ..........................social welfare actvites by us , pls like and share this page thanks

13/06/2026

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਦਫ਼ਤਰ ਵਿਖੇ ਬੂਟੇ ਲਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

13/06/2026
ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਰਾਜ ਪਾਵਰਕੌਮ ਦੇ ਦਫ਼ਤਰ ਵਿਖੇ ਬੂਟੇ ਲਗਾਏ ਗਏ।
13/06/2026

ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਰਾਜ ਪਾਵਰਕੌਮ ਦੇ ਦਫ਼ਤਰ ਵਿਖੇ ਬੂਟੇ ਲਗਾਏ ਗਏ।

ਵਾਤਾਵਰਣ ਸੰਭਾਲ ਸੁਸਾਇਟੀ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ  ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਾਤਾਵਰਣ ਸੰਭਾਲ ਸੋਸਾਇਟੀ ਵੱਲੋਂ ਪ...
05/06/2026

ਵਾਤਾਵਰਣ ਸੰਭਾਲ ਸੁਸਾਇਟੀ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਾਤਾਵਰਣ ਸੰਭਾਲ ਸੋਸਾਇਟੀ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਉਪ ਮੁੱਖ ਇੰਜੀਨੀਅਰ ਦਫ਼ਤਰ ਵਿਖੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ ਨੇ ਦਿਨੋਂ ਦਿਨ ਵਧ ਰਹੀ ਧਰਤੀ ਦੀ ਤਪਸ਼ ਦੇ ਕਾਰਨਾਂ ਵਾਰੇ ਜਾਣੂ ਕਰਵਾਇਆ ਅਤੇ ਇਸ ਤੋਂ ਬਚਾਅ ਲਈ ਵਧ ਤੋਂ ਵਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ। ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਦੀ ਸ਼ੁਰੂਆਤ ਸੰਯੁਕਤ ਰਾਸ਼ਟਰ ਵਲੋਂ 1972 ਵਿੱਚ ਸਟਾਕਹੋਮ ਵਿਖੇ ਆਯੋਜਿਤ ਬੈਠਕ ਵਿੱਚ ਕੀਤੀ ਗਈ ਸੀ। ਇਸ ਸਾਲ ਦਾ ਥੀਮ ਪ੍ਰਕਿਰਤੀ ਤੋਂ ਪ੍ਰੇਰਿਤ। ਜਲਵਾਯੂ ਲਈ ਅਤੇ ਸਾਡੇ ਭਵਿੱਖ ਲਈ ਹੈ। ਇਸ ਦੇ ਗਲੋਬਲ ਸਮਾਗਮਾਂ ਦੀ ਮੇਜ਼ਬਾਨੀ ਅਜ਼ਰਬਾਈਜਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਮੁੱਖ ਪਹਿਲੂ ਧਰਤੀ ਦੀ ਸੰਭਾਲ, ਜਲਵਾਯੂ ਤਬਦੀਲੀ, ਪ੍ਰਦੂਸ਼ਣ ਨੂੰ ਘਟਾਉਣਾ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਹੈ। ਉੱਪ ਮੁੱਖ ਇੰਜੀਨੀਅਰ ਪਵਨ ਕੁਮਾਰ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਧਰਤੀ ਸਾਡਾ ਇਕਲੌਤਾ ਘਰ ਹੈ। ਇਸ ਉਪਰ ਜੀਵਨ ਜੀਣ ਲਈ ਸਾਫ-ਸੁਥਰਾ ਵਾਤਾਵਰਣ ਹੋਣਾ ਜਰੂਰੀ ਹੈ। ਵਾਤਾਵਰਣ ਨੂੰ ਬਚਾਉਣ ਲਈ ਸਕੂਲਾਂ, ਕਾਲਜਾਂ ਅਤੇ ਵੱਖ -ਵੱਖ ਸੰਸਥਾਵਾਂ ਵਿੱਚ ਰੁੱਖ ਲਗਾਉਣ, ਸਫਾਈ ਮੁਹਿੰਮ ਅਤੇ ਜਾਗਰੂਕਤਾ ਰੈਲੀਆਂ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਤੇ ਸੁਸਾਇਟੀ ਵੱਲੋਂ ਉਪ ਮੁੱਖ ਇੰਜੀਨੀਅਰ ਸ਼੍ਰੀ ਪਵਨ ਕੁਮਾਰ ਨੂੰ ਸਨਮਾਨਤ ਕੀਤਾ ਗਿਆ। ਉਨਾਂ ਨੇ ਆਪਣੇ ਸੰਦੇਸ਼ ਵਿੱਚ "ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ" ਦੇ ਸਿਧਾਂਤ 'ਤੇ ਚੱਲਦਿਆਂ ਕੁਦਰਤ ਨਾਲ ਜੁੜਨ ਅਤੇ ਇਸ ਨੂੰ ਬਚਾਉਣ ਦਾ ਸੰਦੇਸ਼ ਦੇਣ ਲਈ ਵਾਤਾਵਰਣ ਸੰਭਾਲ ਸੁਸਾਇਟੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ, ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਭਾਈ ਰੇਸ਼ਮ ਸਿੰਘ, ਕੁਲਦੀਪ ਭੂਸ਼ਣ ਅਗਰਵਾਲ, ਰਿਟਾ. ਪ੍ਰਿੰਸੀਪਲ ਅਸ਼ੋਕ ਸ਼ਰਮਾਂ ਅਤੇ ਕਾਰਪੋਰੇਸ਼ਨ ਦੇ ਉਪ ਮੁੱਖ ਇੰਜੀਨੀਅਰ ਪਵਨ ਕੁਮਾਰ, ਵਧੀਕ ਨਿਗਰਾਨ ਇੰਜੀਨੀਅਰ ਸੰਜੀਵ ਮਾਹੀ,ਪੀ ਏ ਅਮਰੀਕ ਚੰਦ, ਕੁਲਵੰਤ ਸਿੰਘ ਜੇ ਈ, ਰਾਜਿੰਦਰ ਕੌਰ ਸੀ ਏ ਸਮੇਤ ਸਮੂਹ ਸਟਾਫ ਹਾਜ਼ਰ ਸਨ।

ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਮਜ਼ਦੂਰ ਦਿਵਸ ਤੇ ਬੂਟੇ ਲਗਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ               ਵਾਤਾਵਰਣ ਨੂੰ ਪ੍ਰਦੂਸ਼ਿਤ ਹ...
12/05/2026

ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਮਜ਼ਦੂਰ ਦਿਵਸ ਤੇ ਬੂਟੇ ਲਗਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਰਾਧਾ ਕ੍ਰਿਸ਼ਨ ਆਰੀਆ ਕਾਲਜ ਦੇ ਖੇਡ ਸਟੇਡੀਅਮ ਵਿਖੇ ਕ੍ਰਿਕਟ ਖਿਡਾਰੀਆਂ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ ਨੇ ਦੱਸਿਆ ਕਿ ਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਵਜੋਂ ਮਨਾਏ ਜਾਂਦੇ ਪਹਿਲੀ ਮਈ ਦੇ ਦਿਹਾੜੇ ਦਾ ਲਹੂ-ਭਿੱਜਾ ਇਤਿਹਾਸ ਹੈ।ਪਹਿਲੀ ਮਈ 1886 ਨੂੰ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਦੀ ਘਾਹ ਮੰਡੀ (Hay Market) ਵਿੱਚ ਆਪਣੇ ਕੰਮ-ਦਿਹਾੜੀ ਦੇ ਸਮੇਂ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਰੋਸ ਵਜੋਂ ਰੈਲੀ ਕਰ ਰਹੇ ਮਜ਼ਦੂਰਾਂ ਉਪਰ ਸਮੇਂ ਦੀ ਸਰਕਾਰ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ, ਮਜ਼ਦੂਰ ਏਕਤਾ ਨੂੰ ਖਦੇੜਨ ਦੀ ਹਿਮਾਕਤ ਕੀਤੀ ਸੀ। ਇਸ ਉਪਰੰਤ ਮਜ਼ਦੂਰ ਆਗੂਆਂ ਉੱਪਰ ਝੂਠੇ ਕੇਸ ਬਣਾ ਕੇ ਫਾਂਸੀ ਦੇਣ ਦਾ ਅੰਨ੍ਹਾ ਜ਼ੁਲਮ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੈਰਿਸ ਵਿਚ 1889 ਵਿਚ ਅੰਤਰਰਾਸ਼ਟਰੀ ਸਮਾਜਵਾਦੀ ਸੰਮੇਲਨ ਵਿਚ ਐਲਾਨ ਕੀਤਾ ਗਿਆ ਕਿ ਹੇ ਮਾਰਕੀਟ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਯਾਦ ਵਿਚ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ ਅਤੇ ਇਸ ਦਿਨ ਸਾਰੇ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਛੁੱਟੀ ਰਹੇਗੀ। ਉਸ ਤੋਂ ਬਾਅਦ ਭਾਰਤ ਸਮੇਤ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਮਜ਼ਦੂਰ ਦਿਵਸ ਨੂੰ ਰਾਸ਼ਟਰੀ ਛੁੱਟੀ ਦੇ ਰੂਪ ਵਿਚ ਮਨਾਇਆ ਜਾਣ ਲੱਗਿਆ। ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਵਾਤਾਵਰਣ ਸੰਭਾਲ ਸੁਸਾਇਟੀ ਦੇ ਮੈਂਬਰ ਅਸ਼ੋਕ ਸ਼ਰਮਾਂ ਅਤੇ ਸੁਰਿੰਦਰ ਪਾਲ ਵੱਲੋਂ ਰਾਧਾ ਕ੍ਰਿਸ਼ਨ ਆਰੀਆ ਕਾਲਜ ਦੇ ਖੇਡ ਮੈਦਾਨ ਵਿੱਚ ਖਿਡਾਰੀਆਂ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਖਿਡਾਰੀਆਂ ਵਲੋਂ ਸੁਸਾਇਟੀ ਦੇ ਨੇਕ ਕੰਮਾਂ ਦੀ ਸ਼ਲਾਘਾ ਕਰਦਿਆਂ ਬੂਟਿਆਂ ਨੂੰ ਪਾਣੀ ਦੇਣ ਅਤੇ ਸਾਂਭ-ਸੰਭਾਲ ਕਰਨ ਦੀ ਜਿੰਮੇਵਾਰੀ ਲਈ ਗਈ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਰੇਸ਼ਮ ਸਿੰਘ, ਅਰੁਣ ਕੁਮਾਰ ਬਾਲੀ, ਮੱਖਣ ਸਿੰਘ ਬਿੱਲੂ, ਧਰਮਪਾਲ ਬਾਲੀ, ਅਸ਼ੋਕ ਸ਼ਰਮਾਂ, ਸੁਰਿੰਦਰ ਪਾਲ,ਸੁਖਵਿੰਦਰ ਸਿੰਘ ਤੁੱੜ, ਧਰਮਿੰਦਰ ਸਿੰਘ, ਬਲਜੀਤ ਚੋਪੜਾ ਅਤੇ ਕ੍ਰਿਕਟ ਖਿਡਾਰੀ ਯੁਵਰਾਜ ਪ੍ਰਭਾਕਰ,ਕਾਤ੍ਰਿਕ ਡਮਾਣਾ,ਦਿਵਆਂਸ਼,ਕੰਨਵ ਪ੍ਰਭਾਕਰ,ਲਕਸ਼ ਸ਼ਰਮਾਂ ,ਪ੍ਰੀਤ ਜਾਂਗੜਾ,ਹਰਸ਼ਵੀਰ ਅਤੇ ਕ੍ਰਿਸ਼ਵ ਆਦਿ ਹਾਜ਼ਰ ਸਨ।

ਵਿਸ਼ਵ ਧਰਤੀ ਦਿਵਸ ਮੌਕੇ ਲੰਗੜੋਆ ਦੇ ਸਰਕਾਰੀ ਸਕੂਲ ਵਿੱਚ ਬੂਟੇ ਲਗਾਏ ਗਏ
10/05/2026

ਵਿਸ਼ਵ ਧਰਤੀ ਦਿਵਸ ਮੌਕੇ ਲੰਗੜੋਆ ਦੇ ਸਰਕਾਰੀ ਸਕੂਲ ਵਿੱਚ ਬੂਟੇ ਲਗਾਏ ਗਏ

ਵਾਤਾਵਰਣ ਸੰਭਾਲ ਸੋਸਾਇਟੀ ਵਲੋਂ ਲੰਗੜੋਆ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਅੱਜ ...
23/04/2026

ਵਾਤਾਵਰਣ ਸੰਭਾਲ ਸੋਸਾਇਟੀ ਵਲੋਂ ਲੰਗੜੋਆ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਅੱਜ ਵਿਸ਼ਵ ਧਰਤੀ ਦਿਵਸ ਮੌਕੇ ਵਾਤਾਵਰਣ ਸੰਭਾਲ ਸੋਸਾਇਟੀ ਵੱਲੋਂ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਸੁਸਾਇਟੀ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਦਿਨੋਂ ਦਿਨ ਵਧ ਰਹੀ ਧਰਤੀ ਦੀ ਤਪਸ਼ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਵਧ ਤੋਂ ਵਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ। ਸੁਸਾਇਟੀ ਦੇ ਵਾਈਸ ਪ੍ਰੈਜ਼ੀਡੈਂਟ ਤਰਸੇਮ ਲਾਲ ਨੇ ਵਿਸ਼ਵ ਧਰਤੀ ਦਿਵਸ ਦੇ ਮੁੱਖ ਪਹਿਲੂ ਉਦੇਸ਼ ਧਰਤੀ ਦੀ ਸੰਭਾਲ, ਜਲਵਾਯੂ ਤਬਦੀਲੀ, ਪ੍ਰਦੂਸ਼ਣ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਦੱਸਿਆ ਅਤੇ ਕਿਹਾ ਕਿ ਇਸ ਦੀ ਸ਼ੁਰੂਆਤ 22 ਅਪ੍ਰੈਲ 1970 ਨੂੰ ਅਮਰੀਕਾ ਵਿੱਚ ਹੋਈ ਸੀ, ਜਿਸ ਤੋਂ ਬਾਅਦ ਇਹ ਇੱਕ ਵਿਸ਼ਵਵਿਆਪੀ ਅੰਦੋਲਨ ਬਣ ਗਿਆ ਹੈ। ਵਿਸ਼ਵ ਦੇ 193 ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। ਮੈਂਬਰ ਕੁਲਦੀਪ ਕੁਮਾਰ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਧਰਤੀ ਸਾਡਾ ਇਕਲੌਤਾ ਘਰ ਹੈ, ਜਿਸ ਦੀ ਰੱਖਿਆ ਕਰਨਾ ਮਨੁੱਖੀ ਫਰਜ਼ ਹੈ।ਇਸ ਮੌਕੇ ਸਕੂਲਾਂ, ਕਾਲਜਾਂ ਅਤੇ ਵੱਖ - ਵੱਖ ਸੰਸਥਾਵਾਂ ਵਿੱਚ ਰੁੱਖ ਲਗਾਉਣ, ਸਫਾਈ ਮੁਹਿੰਮ ਅਤੇ ਜਾਗਰੂਕਤਾ ਰੈਲੀਆਂ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਰੇਸ਼ਮ ਸਿੰਘ, ਧਰਮਪਾਲ ਬਾਲੀ ਅਤੇ ਬਲਜੀਤ ਚੋਪੜਾ ਨੇ ਆਪਣੇ ਸੰਦੇਸ਼ ਵਿੱਚ "ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ" ਦੇ ਸਿਧਾਂਤ 'ਤੇ ਚੱਲਦਿਆਂ ਕੁਦਰਤ ਨਾਲ ਜੁੜਨ ਅਤੇ ਇਸ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਖੇਡ ਮੈਦਾਨ ਵਿੱਚ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ ਅਤੇ ਉਨ੍ਹਾਂ ਨੂੰ ਪਾਲਣ ਪੋਸ਼ਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਡਾਕਟਰ ਅਗਨੀਹੋਤਰੀ ਨੇ ਬੱਚਿਆਂ ਨੂੰ ਸੁਸਾਇਟੀ ਮੈਂਬਰਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿਚ ਲਿਆਉਣ ਦੀ ਗੱਲ ਕਹੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Address

Saloh Road
Nawanshahr Doaba
144514

Telephone

9646602300

Website

Alerts

Be the first to know and let us send you an email when Environment protection society nawanshahr posts news and promotions. Your email address will not be used for any other purpose, and you can unsubscribe at any time.

Contact The Organization

Send a message to Environment protection society nawanshahr:

Share

Category