District Public Relations Office Shaheed Bhagat Singh Nagar

District Public Relations Office Shaheed Bhagat Singh Nagar Contact information, map and directions, contact form, opening hours, services, ratings, photos, videos and announcements from District Public Relations Office Shaheed Bhagat Singh Nagar, Government Organization, District Administrative Complex, Nawanshahr Doaba.
(1)

District Public Relations Office has been Working as an important tool of Government of Punjab to propagate welfare schemes and policies directly related to the Public.

*ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ* ਨਵਾਂਸ਼ਹਿਰ, 3 ਜੂਨ -  ਸਹਾਇਕ ਕਮਿਸ਼ਨਰ ਜਨਰਲ -ਕਮ-ਸੀ.ਐਮ.ਐਫ.ਓ. ਰਮਨਜੀਤ, ਦੀ ...
03/06/2026

*ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ*

ਨਵਾਂਸ਼ਹਿਰ, 3 ਜੂਨ -
ਸਹਾਇਕ ਕਮਿਸ਼ਨਰ ਜਨਰਲ -ਕਮ-ਸੀ.ਐਮ.ਐਫ.ਓ. ਰਮਨਜੀਤ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਸਹਾਇਕ ਕਮਿਸ਼ਨਰ ਜਨਰਲ ਨੇ ਮੀਟਿੰਗ ਦੌਰਾਨ ਵਿਭਾਗ-ਵਾਰ ਪੈਂਡਿੰਗ ਸ਼ਿਕਾਇਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਏ.ਸੀ. (ਜ) ਨੇ ਸਬੰਧਤ ਅਧਿਕਾਰੀਆਂ ਤੋਂ ਪੈਂਡਿੰਗ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਪ੍ਰਾਪਤ ਕੀਤੀ।

ਸ੍ਰੀ ਰਮਨਜੀਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਜਲਦ ਤੋਂ ਜਲਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਹਦਾਇਤ ਕੀਤੀ ਕਿ ਹਰ ਸ਼ਿਕਾਇਤ ਦਾ ਗੁਣਵੱਤਾਪੂਰਨ ਹੱਲ ਕਰਕੇ ਨਿਪਟਾਰਾ ਰਿਪੋਰਟ ਪੋਰਟਲ ’ਤੇ ਅਪਲੋਡ ਕੀਤੀ ਜਾਵੇ ਤਾਂ ਜੋ ਸ਼ਿਕਾਇਤਕਰਤਾ ਨੂੰ ਸਹੀ ਜਾਣਕਾਰੀ ਮਿਲ ਸਕੇ। ਨਾਲ ਹੀ ਲੰਬੇ ਸਮੇਂ ਤੋਂ ਪੈਂਡਿੰਗ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ।ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹ...
03/06/2026

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ

ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹਾਰ ਅਤੇ ਲੋੜਵੰਧ ਬੱਚਿਆ ਦੀ ਸੁਰੱਖਿਆ ਅਤੇ ਸੰਭਾਲ ਲਈ ਮਿਸ਼ਨ ਵਾਤਸਲਿਆ ਸਕੀਮ ਅਧੀਨ ਸਰਕਾਰੀ ਚਿਲਡਰਨ ਹੋਮ ਚਲਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਤਰ੍ਹਾ ਦੇ ਬੱਚਿਆਂ (ਜਿਵੇਂ ਕਿ ਗੁੰਮਸ਼ੁਦਾ ਬੱਚੇ, ਬੇਸਹਾਰਾ ਬੱਚੇ, ਕਿਸੀ ਵੀ ਤਰਾ ਦੇ ਸ਼ੋਸ਼ਣ ਦਾ ਸ਼ਿਕਾਰ ਹੋਏ ਬੱਚੇ, ਘਰ ਤੋ ਕਿਸੀ ਵੀ ਕਾਰਨ ਕਰ ਕੇ ਭੱਜੇ ਹੋਏ ਬੱਚੇ ਜਾਂ ਫਿਰ ਮਾਂ ਪਿਓ ਤੋ ਵੱਖ ਹੋਏ ਸੜਕਾ ਤੇ ਮਿਲਣ ਵਾਲੇ ਬੇਸਹਾਰਾ ਬੱਚੇ) ਨੂੰ ਰਹਿਣਾ ਖਾਣਾ ਪੀਣਾ ਮੁਫ਼ਤ ਵਿੱਚ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਬੱਚਿਆ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਸਕੂਲ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ । ਇਸ ਸੰਬੰਧੀ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਔਲਖ (ਆਈ.ਏ.ਐਸ.) ਜੀ ਵਲੋ ਦਸਿਆ ਗਿਆ ਕਿ ਇਸ ਹੀ ਤਰ੍ਹਾ ਦੇ ਇਕ ਗੁੰਮਸ਼ੁਦਾ ਬੱਚੇ ਜਿਸਦੀ ਅਜ ਉਮਰ 19 ਸਾਲ ਹੈ ਇਸਦੇ ਨਾਲ ਹੀ ਇਹ ਬੱਚਾ ਸੁਣ ਅਤੇ ਬੋਲ ਨ੍ਹੀ ਸਕਦਾ ਹੈ ,ਇਹ ਬੱਚਾ ਲਗਭਗ 15 ਸਾਲ ਦੀ ਉਮਰ ਵਿੱਚ ਨਵਾਸ਼ਹਿਰ ਜ਼ਿਲ੍ਹੇ ਵਿੱਚ ਗੁੰਮਸ਼ੁਦਾ ਹਾਲਤ ਵਿੱਚ ਮਿਲਿਆ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਸ਼ਹਿਰ ਵਲੋਂ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਚਿਲਡਰਨ ਹੋਮ ਫੋਰ ਬੁਆਇਜ਼ ਹੁਸ਼ਿਆਰਪੁਰ ਵਿਖੇ ਰੱਖਿਆ ਗਿਆ ਅਤੇ ਬਾਅਦ ਵਿੱਚ ਇਸਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਹੈਵਨਲੀ ਏਨਜਲ ਹੋਮ ਦੋਰਾਹਾ ਵਿਖੇ ਸ਼ਿਫਟ ਕੀਤਾ ਗਿਆ ਜਿੱਥੇ ਬੱਚੇ ਦੇ ਫਿੰਗਰ ਪ੍ਰਿੰਟ ਲੈ ਕੇ ਉਸਦੇ ਆਧਾਰ ਕਾਰਡ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਤੇ ਪਤਾ ਲੱਗਿਆ ਕਿ ਬੱਚਾ ਬਿਹਾਰ ਰਾਜ ਦੇ ਪੂਰਨੀਆ ਜ਼ਿਲ੍ਹੇ ਨਾਲ ਸੰਬੰਧ ਰੱਖਦਾ ਹੈ । ਇਸ ਉਪਰੰਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਜਗਰੂਪ ਸਿੰਘ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਇਸ ਬੱਚੇ ਦੇ ਪਰਿਵਾਰ ਨੂੰ ਟਰੇਸ ਕੀਤਾ ਗਿਆ ਅਤੇ ਬੱਚੇ ਨੂੰ 19 ਸਾਲ ਦੀ ਉਮਰ ਵਿੱਚ ਉਸਦੇ ਪਰਿਵਾਰ ਦੇ ਸੁਪੁਰਦ ਕੀਤਾ ਗਿਆ । ਇਸ ਸੰਬੰਧੀ ਵਧੇਰੀ ਜਾਣਕਾਰੀ ਦਿੰਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵਲੋ ਦਸਿਆ ਗਿਆ ਕਿ ਇਹ ਬੱਚਾ ਆਪਣੇ ਪਰਿਵਾਰ ਦਾ ਇਕਲੌਤਾ ਲੜਕਾ ਸੀ ਅਤੇ ਉਸਦੇ ਮਾਂ ਪਿਓ ਇਸਨੂੰ ਮਿਲਣ ਦੀ ਉਮੀਦ ਛੱਡ ਚੁੱਕੇ ਸਨ ਕਿਉਕਿ ਇਹ ਬੱਚਾ ਸੁਣ ਅਤੇ ਬੋਲ ਨਹੀ ਸਕਦਾ ਸੀ ਇਸੀ ਕਰਨ ਇਸ ਬੱਚੇ ਦੇ ਪਰਿਵਾਰ ਨੂੰ ਲੱਭਣ ਵਿੱਚ ਵੀ ਕਾਫ਼ੀ ਔਂਕੜਾ ਦਾ ਸਾਮਣਾ ਕਰਨਾ ਪਿਆ । ਪ੍ਰੰਤੂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਸ਼ਹਿਰ ਅਤੇ ਹੈਵਲੀ ਏਨਜਲ ਹੋਮ ਲੁਧਿਆਣਾ ਦੇ ਉਪਰਾਲਿਆ ਸਦਕਾ ਇਹ ਬਚਾ ਆਪਣੇ ਪਰਿਵਾਰ ਨਾਲ ਮਿਲ ਸਕਿਆ। ਉਨ੍ਹਾਂ ਵੱਲੋ ਇਹ ਵੀ ਦਸਿਆ ਗਿਆ ਕਿ ਜਿਸ ਚਿਲਡਰਨ ਹੋਮ ਵਿੱਚ ਇਹ ਬੱਚਾ ਰਹਿ ਰਿਆ ਸੀ ਉਨ੍ਹਾਂ ਦੇ ਵਲੋਂ ਚਿਲਡਰਨ ਹੋਮ ਵਿੱਚ ਦਾਖਲ ਹੋਣ ਵਾਲੇ ਬੱਚੇ ਜੋਕਿ 18 ਸਾਲ ਦੀ ਉਮਰ ਪੂਰੀ ਕਰਕੇ ਜਾਂਦੇ ਹਨ ਉਨ੍ਹਾਂ ਨੂੰ ਹੋਮ ਦੀ ਮੈਨੇਜਮੈਂਟ ਵਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਜੋ ਬੱਚਾ ਆਪਣੀ ਅਗਲੇਰੀ ਜ਼ਿੰਦਗੀ ਵਿਚ ਕੋਈ ਕੰਮ ਜਾ ਆਮਦਨ ਦਾ ਸਾਧਨ ਬਣਾ ਸਕੇ ਅਤੇ ਸਮਾਜ ਵਿਚ ਇੱਕ ਅੱਛੀ ਜ਼ਿੰਦਗੀ ਜਿਊਣ ਵਿਚ ਉਸਦੀ ਮੱਦਦ ਹੋ ਸਕੇ। ਇਹ ਬੱਚਾ ਵੀ 18 ਸਾ

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹ...
03/06/2026

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ

ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹਾਰ ਅਤੇ ਲੋੜਵੰਧ ਬੱਚਿਆ ਦੀ ਸੁਰੱਖਿਆ ਅਤੇ ਸੰਭਾਲ ਲਈ ਮਿਸ਼ਨ ਵਾਤਸਲਿਆ ਸਕੀਮ ਅਧੀਨ ਸਰਕਾਰੀ ਚਿਲਡਰਨ ਹੋਮ ਚਲਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਤਰ੍ਹਾ ਦੇ ਬੱਚਿਆਂ (ਜਿਵੇਂ ਕਿ ਗੁੰਮਸ਼ੁਦਾ ਬੱਚੇ, ਬੇਸਹਾਰਾ ਬੱਚੇ, ਕਿਸੀ ਵੀ ਤਰਾ ਦੇ ਸ਼ੋਸ਼ਣ ਦਾ ਸ਼ਿਕਾਰ ਹੋਏ ਬੱਚੇ, ਘਰ ਤੋ ਕਿਸੀ ਵੀ ਕਾਰਨ ਕਰ ਕੇ ਭੱਜੇ ਹੋਏ ਬੱਚੇ ਜਾਂ ਫਿਰ ਮਾਂ ਪਿਓ ਤੋ ਵੱਖ ਹੋਏ ਸੜਕਾ ਤੇ ਮਿਲਣ ਵਾਲੇ ਬੇਸਹਾਰਾ ਬੱਚੇ) ਨੂੰ ਰਹਿਣਾ ਖਾਣਾ ਪੀਣਾ ਮੁਫ਼ਤ ਵਿੱਚ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਬੱਚਿਆ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਸਕੂਲ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ । ਇਸ ਸੰਬੰਧੀ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਔਲਖ (ਆਈ.ਏ.ਐਸ.) ਜੀ ਵਲੋ ਦਸਿਆ ਗਿਆ ਕਿ ਇਸ ਹੀ ਤਰ੍ਹਾ ਦੇ ਇਕ ਗੁੰਮਸ਼ੁਦਾ ਬੱਚੇ ਜਿਸਦੀ ਅਜ ਉਮਰ 19 ਸਾਲ ਹੈ ਇਸਦੇ ਨਾਲ ਹੀ ਇਹ ਬੱਚਾ ਸੁਣ ਅਤੇ ਬੋਲ ਨ੍ਹੀ ਸਕਦਾ ਹੈ ,ਇਹ ਬੱਚਾ ਲਗਭਗ 15 ਸਾਲ ਦੀ ਉਮਰ ਵਿੱਚ ਨਵਾਸ਼ਹਿਰ ਜ਼ਿਲ੍ਹੇ ਵਿੱਚ ਗੁੰਮਸ਼ੁਦਾ ਹਾਲਤ ਵਿੱਚ ਮਿਲਿਆ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਸ਼ਹਿਰ ਵਲੋਂ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਚਿਲਡਰਨ ਹੋਮ ਫੋਰ ਬੁਆਇਜ਼ ਹੁਸ਼ਿਆਰਪੁਰ ਵਿਖੇ ਰੱਖਿਆ ਗਿਆ ਅਤੇ ਬਾਅਦ ਵਿੱਚ ਇਸਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਹੈਵਨਲੀ ਏਨਜਲ ਹੋਮ ਦੋਰਾਹਾ ਵਿਖੇ ਸ਼ਿਫਟ ਕੀਤਾ ਗਿਆ ਜਿੱਥੇ ਬੱਚੇ ਦੇ ਫਿੰਗਰ ਪ੍ਰਿੰਟ ਲੈ ਕੇ ਉਸਦੇ ਆਧਾਰ ਕਾਰਡ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਤੇ ਪਤਾ ਲੱਗਿਆ ਕਿ ਬੱਚਾ ਬਿਹਾਰ ਰਾਜ ਦੇ ਪੂਰਨੀਆ ਜ਼ਿਲ੍ਹੇ ਨਾਲ ਸੰਬੰਧ ਰੱਖਦਾ ਹੈ । ਇਸ ਉਪਰੰਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਜਗਰੂਪ ਸਿੰਘ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਇਸ ਬੱਚੇ ਦੇ ਪਰਿਵਾਰ ਨੂੰ ਟਰੇਸ ਕੀਤਾ ਗਿਆ ਅਤੇ ਬੱਚੇ ਨੂੰ 19 ਸਾਲ ਦੀ ਉਮਰ ਵਿੱਚ ਉਸਦੇ ਪਰਿਵਾਰ ਦੇ ਸੁਪੁਰਦ ਕੀਤਾ ਗਿਆ । ਇਸ ਸੰਬੰਧੀ ਵਧੇਰੀ ਜਾਣਕਾਰੀ ਦਿੰਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵਲੋ ਦਸਿਆ ਗਿਆ ਕਿ ਇਹ ਬੱਚਾ ਆਪਣੇ ਪਰਿਵਾਰ ਦਾ ਇਕਲੌਤਾ ਲੜਕਾ ਸੀ ਅਤੇ ਉਸਦੇ ਮਾਂ ਪਿਓ ਇਸਨੂੰ ਮਿਲਣ ਦੀ ਉਮੀਦ ਛੱਡ ਚੁੱਕੇ ਸਨ ਕਿਉਕਿ ਇਹ ਬੱਚਾ ਸੁਣ ਅਤੇ ਬੋਲ ਨਹੀ ਸਕਦਾ ਸੀ ਇਸੀ ਕਰਨ ਇਸ ਬੱਚੇ ਦੇ ਪਰਿਵਾਰ ਨੂੰ ਲੱਭਣ ਵਿੱਚ ਵੀ ਕਾਫ਼ੀ ਔਂਕੜਾ ਦਾ ਸਾਮਣਾ ਕਰਨਾ ਪਿਆ । ਪ੍ਰੰਤੂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਸ਼ਹਿਰ ਅਤੇ ਹੈਵਲੀ ਏਨਜਲ ਹੋਮ ਲੁਧਿਆਣਾ ਦੇ ਉਪਰਾਲਿਆ ਸਦਕਾ ਇਹ ਬਚਾ ਆਪਣੇ ਪਰਿਵਾਰ ਨਾਲ ਮਿਲ ਸਕਿਆ। ਉਨ੍ਹਾਂ ਵੱਲੋ ਇਹ ਵੀ ਦਸਿਆ ਗਿਆ ਕਿ ਜਿਸ ਚਿਲਡਰਨ ਹੋਮ ਵਿੱਚ ਇਹ ਬੱਚਾ ਰਹਿ ਰਿਆ ਸੀ ਉਨ੍ਹਾਂ ਦੇ ਵਲੋਂ ਚਿਲਡਰਨ ਹੋਮ ਵਿੱਚ ਦਾਖਲ ਹੋਣ ਵਾਲੇ ਬੱਚੇ ਜੋਕਿ 18 ਸਾਲ ਦੀ ਉਮਰ ਪੂਰੀ ਕਰਕੇ ਜਾਂਦੇ ਹਨ ਉਨ੍ਹਾਂ ਨੂੰ ਹੋਮ ਦੀ ਮੈਨੇਜਮੈਂਟ ਵਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਜੋ ਬੱਚਾ ਆਪਣੀ ਅਗਲੇਰੀ ਜ਼ਿੰਦਗੀ ਵਿਚ ਕੋਈ ਕੰਮ ਜਾ ਆਮਦਨ ਦਾ ਸਾਧਨ ਬਣਾ ਸਕੇ ਅਤੇ ਸਮਾਜ ਵਿਚ ਇੱਕ ਅੱਛੀ ਜ਼ਿੰਦਗੀ ਜਿਊਣ ਵਿਚ ਉਸਦੀ ਮੱਦਦ ਹੋ ਸਕੇ। ਇਹ ਬੱਚਾ ਵੀ 18 ਸਾਲ ਦੀ ਉਮਰ ਤੋ ਬਾਅਦ ਆਪਣੇ ਮਾਂ ਪਿਓ ਦੇ ਸੁਪੂਰਦ ਕੀਤਾ ਗਿਆ ਸੀ ਇਸਲਈ ਇਸ ਬੱਚੇ ਨੂੰ ਵੀ ਅੱਜ ਹੋਮ ਵੱਲੋਂ ਦਿੱਤੀ ਗਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਨਾਲ ਸੰਬੰਧੀ ਬੈਂਕ ਖਾਤੇ ਦੀ ਪਾਸਬੁੱਕ ਮਾਣਯੋਗ ਡਿਪਟੀ ਕਮਿਸ਼ਨਰ ਜੀ ਵਲੋ ਹੈਂਡਓਵਰ ਕੀਤੀ ਗਈ ਇਸ ਮੌਕੇ ਬੱਚੇ ਦੀ ਮਾਤਾ ਸੁਲੇਖਾ ਦੇਵੀ ਨੇ ਡਿਪਟੀ ਕਮਿਸ਼ਨਰ ਜੀ ਦਾ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਕੰਚਨ ਅਰੋੜਾ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਜੀ ਨੇ ਹੈਵਨਲੀ ਚਿਲਡਰਨ ਹੋਮ ਦੋਰਾਹਾ ਲੁਧਿਆਣਾ ਦੀ ਮੈਨੇਜਮੈਂਟ ਦੇ ਇਸ ਉਪਰਾਲੇ ਦੀ ਸ਼ਲਾਂਗਾ ਵੀ ਕੀਤੀ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਂਸ਼ਹਿਰ ਤੋਂ ਮੈਡਮ ਕੰਚਨ ਅਰੋੜਾ ਦੇ ਨਾਲ ਨਾਲ ਗੌਰਵ ਸ਼ਰਮਾ ਸੀ ਪੀ ਓ ਆਈ ਸੀ ਵੀ ਮੌਜੂਦ ਸਨ।

03/06/2026

[ਲਾਈਵ] ਸੰਜੇ ਗੁਪਤਾ ਪੀਐਸਈਆਰਸੀ ਚੇਅਰਪਰਸਨ ਵਜੋਂ ਸਹੁੰ ਚੁੱਕਣ ਮਗਰੋਂ ਅਹੁਦਾ ਸੰਭਾਲਦੇ ਹੋਏ।

[Live] Sanjay Gupta assuming charge after taking oath as Chairperson PSERC.

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ7 ਜੂਨ ਨੂੰ ਜ਼ਿਲ੍ਹੇ ਦੇ ਸਾਰ...
03/06/2026

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

7 ਜੂਨ ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਮੈਪਿੰਗ ਕੈਂਪ, ਯੋਗ ਵੋਟਰਾਂ ਨੂੰ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦੀ ਅਪੀਲ

ਨਵਾਂਸ਼ਹਿਰ, 3 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਧੇ ਗਏ ਪ੍ਰੋਗਰਾਮ ਅਨੁਸਾਰ ਡਰਾਫ਼ਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਪੂਰੀ ਕੀਤੀ ਜਾਵੇਗੀ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 15 ਤੋਂ 24 ਜੂਨ ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਐਨੂਮੀਰੇਸ਼ਨ ਫਾਰਮ ਭਰਵਾਉਣਗੇ।

ਸ਼੍ਰੀ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਦੇ 88.76 ਫੀਸਦੀ ਵੋਟਰ ਸੂਚੀ ਨਾਲ ਕੀਤੀ ਜਾ ਚੁੱਕੀ ਹੈ। ਬਾਕੀ ਰਹਿੰਦੇ ਵੋਟਰਾਂ ਦੀ ਸਹੂਲਤ ਲਈ 7 ਜੂਨ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਬੀ.ਐਲ.ਓ. ਮੌਜੂਦ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਨੂਮੀਰੇਸ਼ਨ ਫਾਰਮ ਲਾਜ਼ਮੀ ਤੌਰ ’ਤੇ ਭਰਨ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ ਅਤੇ ਸ਼ੁੱਧ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਪੈਸ਼ਲ ਇੰਨਟੈਸਿਵ ਰਵੀਜ਼ਨ-2026ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਚੋਣਕਾਰ ਰਜਿਸਟਰੇਸ਼ਨ ਅਫਸਰ 047 ਨਵਾ...
03/06/2026

ਸਪੈਸ਼ਲ ਇੰਨਟੈਸਿਵ ਰਵੀਜ਼ਨ-2026
ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਚੋਣਕਾਰ ਰਜਿਸਟਰੇਸ਼ਨ ਅਫਸਰ 047 ਨਵਾਂਸ਼ਹਿਰ-ਕਮ- ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ
ਨਵਾਂਸ਼ਹਿਰ, 4 ਜੂਨ:
ਮਾਨਯੋਗ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਚੋਣਕਾਰ ਰਜਿਸਟਰੇਸ਼ਨ ਅਫਸਰ 047 ਨਵਾਂਸ਼ਹਿਰ-ਕਮ- ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਅਨਮਜੋਤ ਕੌਰ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਧਾਨ ਸਭਾ ਚੋਣ ਹਲਕੇ 047-ਨਵਾਂਸ਼ਹਿਰ ਵਿੱਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ-ਐਸ.ਆਈ.ਆਰ. ਦੌਰਾਨ ਕੰਮ ਕਾਫੀ ਹੱਦ ਤੱਕ ਮੁਕੰਮਲ ਹੋ ਚੁੱਕਾ ਹੈ। ਚੋਣਕਾਰ ਰਜਿਸਟਰੇਸ਼ਨ ਅਫਸਰ 047 ਨਵਾਂਸ਼ਹਿਰ ਵੱਲੋਂ ਦੱਸਿਆ ਕਿ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹਦਾਇਤ ਅਨੁਸਾਰ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾ ਰਿਹਾ ਹੈ। ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਸਬੰਧਤ ਪੋਲਿੰਗ ਸਟੇਸ਼ਨ ਤੇ ਸਵੇਰੇ 10.00 ਵਜੇ ਤੋਂ 04.00 ਵਜੇ ਬੈਠਣਗੇ ਅਤੇ Unmapped Elector ਨੂੰ ਮੈਪਿੰਗ ਕਰਨਗੇ।
ਉਹਨਾਂ ਵੱਲੋਂ ਦੱਸਿਆ ਗਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (SIR)-2026 ਦੇ ਸਬੰਧ ਵਿੱਚ ਜਿਹੜੇ ਵੋਟਰ ਦੀ ਮੈਪਿੰਗ ਮੌਜੂਦਾ ਵੋਟਰ ਸੂਚੀ ਨਾਲ ਨਹੀਂ ਹੋਈ ਹੈ, ਉਨ੍ਹਾਂ ਨੂੰ ਮੈਪ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵੱਲੋਂ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ ਸਾਲ 2003 ਨਾਲ ਮੈਪਿੰਗ ਨਹੀਂ ਕਰਵਾਈ ਗਈ, ਉਹ ਇਸ ਸਪੈਸ਼ਲ ਕੈਂਪ ਵਿੱਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਅਤੇ ਮੈਪਿੰਗ ਦਾ ਕੰਮ ਨੂੰ 100% ਮੁਕੰਮਲ ਕਰਨ ਵਿੱਚ ਸਹਿਯੋਗ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਵਲੋਂ ਨਿਯੁਕਤ ਕੀਤੇ ਬੀ.ਐਲ.ਏ. ਰਾਹੀਂ ਸਬੰਧਿਤ ਬੀ.ਐਲ.ਓ. ਨੂੰ ਮੈਪਿੰਗ ਦੇ ਕੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨਸ਼ਾਨਦਾਰ ਕਾਰਗੁਜਾਰੀ ਅਤੇ...
03/06/2026

ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ

ਸ਼ਾਨਦਾਰ ਕਾਰਗੁਜਾਰੀ ਅਤੇ ਜਨਗਣਨਾ ਫੇਸ-1 ਦੌਰਾਨ ਨਿਸ਼ਚਿਤ ਟੀਚੇ ਨੂੰ ਪਾਰ ਕਰਨ ਵਾਲੇ ਕਰਮਚਾਰੀਆਂ ਦਾ ਸਨਮਾਨ

ਸ਼ਹੀਦ ਭਗਤ ਸਿੰਘ ਨਗਰ, 3 ਜੂਨ : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਵਲੋਂ ਜਨਗਣਨਾ-2027 ਦੇ ਚੱਲ ਰਹੇ ਸਰਵੇ ਦੌਰਾਨ ਨਿਰਧਾਰਿਤ ਮਿਤੀ ਤੋਂ ਪਹਿਲਾਂ ਆਪਣੇ-ਆਪਣੇ ਖੇਤਰਾਂ ਵਿੱਚ 100 ਫੀਸਦੀ ਟੀਚੇ ਨੂੰ ਸਫ਼ਲਤਾਪੂਰਵਕ ਹਾਸਿਲ ਕਰਨ ਵਾਲੇ ਕਰਮਚਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ 9 ਜਨਗਣਨਾ ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਦਿਆਂ ਕਰਮਚਾਰੀਆਂ ਦੀ ਲਗਨ, ਸਮਰਪਨ ਭਾਵਨਾ ਅਤੇ ਇਸ ਰਾਸ਼ਟਰੀ ਜਿੰਮੇਵਾਰੀ ਨੂੰ ਜਿੰਮੇਵਾਰੀ ਦਾ ਭਾਵਨਾ ਨਾਲ ਨਿਭਾਉਣ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਨਮਾਨਿਤ ਕਰਮਚਾਰੀਆਂ ਵਲੋਂ ਨਿਰਧਾਰਿਤ ਸਮੇਂ ਦੌਰਾਨ ਜਨਗਣਨਾ ਦੇ ਕੰਮ ਨੂੰ ਮੁਕੰਮਲ ਕਰਨ ਦੇ ਨਾਲ-ਨਾਲ ਵੱਡੇ ਪੱਧਰ ‘’ਤੇ ਆਬਾਦੀ ਨਾਲ ਸੰਪਰਕ ਕਰਦਿਆਂ ਉਹਨਾਂ ਨੂੰ ਕਵਰ ਕੀਤਾ ਗਿਆ ਹੈ ਜੋ ਕਿ ਆਪਣੇ ਕਿੱਤੇ ਪ੍ਰਤੀ ਪੇਸ਼ੇਵਾਰਾਨਾ ਸੋਚ ਦੀ ਇਕ ਲਾਮਿਸਾਲ ਉਦਾਹਰਣ ਹੈ।

ਸਨਮਾਨਿਤ ਕੀਤੇ ਜਾਣ ਵਾਲੇ 7 ਕਰਮਚਾਰੀਆਂ ਵਿੱਚ ਵਿਜੈ ਕੁਮਾਰ, ਰੰਜਨਾ ਕੁਮਾਰ, ਨਿਰਮਲਦੀਪ ਸਿੰਘ, ਸੁਨਤਾ ਰਾਣੀ, ਵਰਿੰਦਰ ਸੁਮਨ, ਬੀਰਪਾਲ ਕੌਰ ਅਤੇ ਕਮਲਜੀਤ ਕੌਰ ਸਮੇਤ ਦੋ ਸੁਪਰਵਾਈਜ਼ਰ ਪ੍ਰਦੀਪ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਸ਼ਾਮਿਲ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰ ਔਖਲ ਨੇ ਕਿਹਾ ਕਿ ਇਹਨਾਂ ਕਰਮਚਾਰੀਆਂ ਦੀ ਕਾਮਯਾਬੀ ਨੇ ਜਨਤਕ ਹਿੱਤ ਵਿੱਚ ਸੇਵਾ ਦੀ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਇਹ ਜਨਗਣਨਾ ਦੇ ਕੰਮ ਵਿੱਚ ਲੱਗੇ ਹੋਰਨਾਂ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਰਮਚਾਰੀਆਂ ਦੀ ਦੇਸ਼ ਹਿੱਤ ਵਿੱਚ ਜਨਗਣਨਾ ਦਾ ਡਾਟਾ ਇਕੱਤਰ ਕਰਨ ਲਈ ਪਾਏ ਗਏ ਯੋਗਦਾਨ ਨੂੰ ਵੱਡਮੁੱਲਾ ਕਰਾਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਨਗਣਨਾ-2027 ਤਹਿਤ ਪਹਿਲੇ ਪੜਾਅ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਜਨਗਣਨਾ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ 1158 ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਨਗਣਨਾ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦਿੰਦਿਆਂ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਹੀ ਜਾਣਕਾਰੀ ਸਰਕਾਰ ਵਾਸਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ ਭਲਾਈ ਨੀਤੀਆ ਦਾ ਨਿਰਮਾਣ ਕਰਨ ਵਿੱਚ ਇਕ ਨੀਂਹ ਵਜੋਂ ਕੰਮ ਕਰੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸੰਜੀਵ ਸ਼ਰਮਾ, ਜਨਗਣਨਾ ਇੰਚਾਰਜ ਸੁਖਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਸਨਮਾਨਿਤ ਹੋਣ ਵਾਲੇ ਕਰਮਚਾਰੀਆਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਹਨਾਂ ਨੂੰ ਭਵਿੱਖ ਵਿੱਚ ਵੀ ਆਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣ ਲਈ ਹੋਰ ਵੀ ਉਤਸ਼ਾਹ ਮਿਲੇਗਾ।

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨ...
03/06/2026

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ :ਡਿਪਟੀ ਕਮਿਸ਼ਨਰ

ਦਿਵਿਆਂਗ, ਪ੍ਰਵਾਸੀ, ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪਹਿਲ: ਜਿਲ੍ਹਾ ਚੋਣ ਅਫ਼ਸਰ, ਐਸ.ਆਈ.ਆਰ. ਸਬੰਧੀ ਸੂਚਨਾਂ ਲੈਣ ਲਈ ਵੋਟਰ 1950 ਤੇ ਵੀ ਸੰਪਰਕ ਕਰ ਸਕਦੇ ਹਨ:
ਨਵਾਂ ਸ਼ਹਿਰ, 3 ਜੂਨ
ਮੁੱਖ ਚੋਣ ਅਫ਼ਸਰ, ਪੰਜਾਬ ਜੀ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾਂ ਪੱਧਰ ਤੇ ਜ਼ਿਲ੍ਹਾਂ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖ ਇੱਕ ਵਿਸ਼ੇਸ਼ ਹੈਲਪ ਡੈਸਕ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰ. 407 ਵਿਖੇ ਸਥਾਪਿਤ ਕੀਤਾ ਗਿਆ ਹੈ। ਇਹ ਜਾਣਾਕਰੀ ਸਾਂਝੀ ਕਰਦਿਆਂ ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ, ਸ਼੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆਂ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜਨਾਂ ਦੀ ਚੋਣ ਪ੍ਰਕਿਰਿਆਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਾਂ ਅਤੇ ਸਹੁਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ—ਨਾਲ ਨਵੀ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖਰੀ ਐਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜਣ ਅਤੇ ਜ਼ੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ। ਹੈਲਪ ਡੈਸਕ ਦਾ ਸਟਾਫ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਆਨਲਾਈਨ ਅਤੇ ਆਫਲਾਈਨ ਦੋਵੇ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜ਼ੋ ਉਨ੍ਹਾਂ ਦੀ ਸਹੀ ਥਾਂ ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। ਨਗਾਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ—ਇਨਕਲੂਸਿਵ ਮੋਬਾਇਲ ਐਪਲੀਕੇਸ਼ਨ (ਥਙਜ਼ਟਕਵ) ਦੀਆਂ ਵਿਸ਼ੇਸ਼ਤਾਵਾ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ, ਖਾਸ ਕਰਕੇ ਬੁੱਕ ਏ ਕਾਲ ਵਿੱਚ ਬੀ.ਐਲ.ਓ. ਸਹੂਲਤ ਬਾਰੇ। ਉਨ੍ਹਾਂ ਨੇ ਹੈਲਪ ਡੈਸਕ ਤੇ ਤਾਇਨਾਤ ਸਟਾਫ ਨੂੰ ਉਪਰੋਕਤ ਹਦਾਇਤਾ ਦੀ ਸਖਤੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਵੋਟਰ ਨੂੰ ਅਪੀਲ ਕੀਤੀ ਕਿ ਵੋਟਰ ਹੈਲਪ ਡੈਸਕ ਸਹੂਲਤ ਦਾ ਐਸ.ਆਈ.ਆਰ. ਦੌਰਾਨ ਵੱਧ ਤੋ ਵੱਧ ਲਾਭ ਉਠਾਇਆ ਜਾਵੇ।

*ਸੀ.ਆਰ.ਐਮ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ*ਨਵਾਂਸ਼ਹਿਰ, 3 ਜੂਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿ...
03/06/2026

*ਸੀ.ਆਰ.ਐਮ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ*
ਨਵਾਂਸ਼ਹਿਰ, 3 ਜੂਨ:
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਵਲੋਂ ਸੀ.ਆਰ.ਐਮ ਸਕੀਮ ਸਾਲ 2026-27 ਵਿੱਚ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਆਰ.ਐਮ.ਬੀ ਪਲਾਓ, ਜੀਰੋ ਟਿਲ ਡਰਿਲ, ਪੈਡੀ, ਸੁਪਰ ਐਸ.ਐਮ.ਐਸ, ਬੇਲਰ, ਰੇਕ , ਕਰਾਪ ਰੀਪਰ ਦੀਆਂ ਪ੍ਰਾਪਤ ਹੋਇਆਂ ਦਰਖਾਸਤਾਂ ਦੀ ਇਨ੍ਹਾਂ ਦੇ ਪ੍ਰਾਪਤ ਟੀਚਿਆਂ ਮੁਤਾਬਿਕ ਲਾਭਪਾਤਰੀਆਂ ਦੀ ਚੋਣ ਕੀਤੀ ਗਈ। ਇਸ ਮੌਕੇ ‘ਤੇ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਵੀ ਹਾਜ਼ਰ ਸਨ।
ਡਾ. ਲੇਖ ਰਾਜ ਮਾਹੀ, ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਕਿ ਵੱਖ-ਵੱਖ ਕੈਟਾਗਿਰੀ ਵਿੱਚ ਚੁੱਣੇ ਗਏ ਲਾਭਪਾਤਰੀਆਂ ਨੂੰ ਮਸ਼ੀਨਾਂ ਖਰੀਦਣ ਲਈ ਵਿਭਾਗ ਦੀਆਂ ਗਾਇਡਲਈਨਜ਼ ਅਨੁਸਾਰ ਸਬੰਧਤ ਬਲਾਕ ਖੇਤੀਬਾੜੀ ਅਫਸਰ ਵੱਲੋਂ ਤਸਦੀਕ ਹੋਣ ਉਪਰੰਤ ਸੈਂਕਸ਼ਨ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਵਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਸਾਰੇ ਕਿਸਾਨ ਵੱਧ ਤੋਂ ਵੱਧ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਨਾਲ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਹੀ ਕਣਕ ਦੀ ਬਿਜਾਈ ਕਰਨ। ੳਨ੍ਹਾਂ ਵਲੋਂ ਇਹ ਦੱਸਿਆ ਗਿਆ ਕਿ ਇਸ ਵਾਰ ਮਾਨਯੋਗ ਚੇਅਰਮੈਨ ਏਅਰ ਕੁਆਲਿਟੀ ਇੰਨਡੈਕਸ, ਨਵੀ ਦਿੱਲੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜ਼ੀਰੋ ਸਟਬਲ ਬਰਨਿੰਗ ਦਾ ਟੀਚਾ ਦਿੱਤਾ ਗਿਆ ਹੈ ਅਤੇ ਇਸ ਦੀ ਮੁਹਿਮ ਵੀ ਸ਼ੁਰੂ ਹੋ ਚੁੱਕੀ ਹੈ।ਉਨ੍ਹਾਂ ਵਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਏ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੋਕੇ ਤੇ ਇੰਜ: ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ), ਡਾ. ਬਲਜੀਤ ਸਿੰਘ, ਅਸਿਸਟੈਂਟ ਪ੍ਰਫੈਸਰ ਕੇ.ਵੀ.ਕੇ ਲੰਗੜੋਆ , ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟੀ.ਏ), ਸ਼੍ਰੀ ਮੁਕੇਸ਼ ਚੌਧਰੀ, ਇੰਸਪੈਕਟਰ ਸਹਿਕਾਰੀ ਸਭਾਵਾਂ, ਸ਼੍ਰੀ ਸੰਦੀਪ ਗੰਗੜ ਏ.ਟੀ.ਐਮ, ਸ਼੍ਰੀ ਯੋਗੇਸ਼ ਕੁਮਾਰ ਬੱਸੀ ਅਕਾਊੰਟੈਂਟ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 10 ਤੋਂ ਵੱਧ ਕਿਸਾਨ ਹਾਜ਼ਰ ਸਨ।

Address

District Administrative Complex
Nawanshahr Doaba
144514

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Telephone

+918427300629

Alerts

Be the first to know and let us send you an email when District Public Relations Office Shaheed Bhagat Singh Nagar posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Shaheed Bhagat Singh Nagar:

Share