Kirti Kisaan Morcha Ropar

Kirti Kisaan Morcha Ropar ਬਾਬਾ ਬੰਦਾ ਸਿੰਘ ਬਹਾਦਰ ਦਾ ਰਾਹ ਸਾਡਾ ਰਾਹ

31/05/2026

1 ਜੂਨ 11 ਵਜੇ ਤੋਂ 3 ਵਜੇ ਤੱਕ ਹਿਮਾਚਲ ਦੇ ਸਾਰੇ ਐਗਜਿਟ ਪੁਆਇੰਟ ਬੰਦ ਰਹਿਣਗੇ

29/05/2026
🌸🙏🏻 ਇਲਾਕੇ ਦੀ ਸਮੂਹ ਸਾਧ ਸੰਗਤ ਨੂੰ ਨਿਮਰ ਬੇਨਤੀ 🙏🏻🌸ਕੱਲ੍ਹ ਵੀਰਵਾਰ ਸਵੇਰੇ ਠੀਕ 8 ਵਜੇ ਆਜ਼ਾਦੀ ਦੇ ਪਰਵਾਨਿਆਂ ਦੀ ਯਾਦਗਾਰ ਦਾ ਪਵਿੱਤਰ ਕਾਰਜ ਅਰ...
27/05/2026

🌸🙏🏻 ਇਲਾਕੇ ਦੀ ਸਮੂਹ ਸਾਧ ਸੰਗਤ ਨੂੰ ਨਿਮਰ ਬੇਨਤੀ 🙏🏻🌸

ਕੱਲ੍ਹ ਵੀਰਵਾਰ ਸਵੇਰੇ ਠੀਕ 8 ਵਜੇ ਆਜ਼ਾਦੀ ਦੇ ਪਰਵਾਨਿਆਂ ਦੀ ਯਾਦਗਾਰ ਦਾ ਪਵਿੱਤਰ ਕਾਰਜ ਅਰੰਭ ਹੋਣ ਜਾ ਰਿਹਾ ਹੈ।
ਇਸ ਪਵਿੱਤਰ ਕਾਰਜ ਦੀ ਸ਼ੁਰੂਆਤ ਸੰਤ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਕਰਵਾਈ ਜਾਵੇਗੀ। 🌺

ਦੇਸ਼, ਕੌਮ ਅਤੇ ਆਜ਼ਾਦੀ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੂਰਮੇ —
ਸ਼ਹੀਦ ਗਦਰੀ ਬਾਬਾ ਕਿਰਪਾ ਸਿੰਘ ਜੀ, ਆਜ਼ਾਦ ਹਿੰਦ ਫੌਜ ਦੇ ਯੋਧੇ, ਕਾਲੇ ਪਾਣੀ ਦੀਆਂ ਸਜ਼ਾਵਾਂ ਸਹਿਣ ਵਾਲੇ ਦੇਸ਼ਭਗਤ, ਗੁਰੂ ਕੇ ਬਾਗ ਦੇ ਮੋਰਚੇ ਅਤੇ ਵੱਖ-ਵੱਖ ਘੋਲਾਂ ਵਿੱਚ ਅਮਰ ਯੋਗਦਾਨ ਪਾਉਣ ਵਾਲੇ ਅਣਗੌਲੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇਸ ਯਾਦਗਾਰ ਦੀ ਸ਼ੁਰੂਆਤ ਵਿੱਚ ਵੱਧ ਚੜ੍ਹ ਕੇ ਹਾਜ਼ਰੀ ਭਰੋ ਜੀ। 🙏🏻

ਆਓ ਆਪਣੇ ਮਹਾਨ ਪੁਰਖਿਆਂ ਦੀਆਂ ਕੁਰਬਾਨੀਆਂ ਨੂੰ ਸਿਰ ਨਿਵਾ ਕੇ ਯਾਦ ਕਰੀਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਤਿਹਾਸ ਨੂੰ ਸੰਭਾਲੀਏ। 🌼🕊️

📍 ਸਮਾਂ : ਸਵੇਰੇ 8 ਵਜੇ
📍 ਦਿਨ : ਵੀਰਵਾਰ

ਵੱਧ ਤੋਂ ਵੱਧ ਸੰਗਤਾਂ ਨੂੰ ਪਹੁੰਚਣ ਦੀ ਬੇਨਤੀ ਜੀ। 🙏🏻🌸

#ਸ਼ਹੀਦਾਂ_ਨੂੰ_ਨਮਨ
#ਗਦਰੀਬਾਬਾਕਿਰਪਾਸਿੰਘ
#ਆਜ਼ਾਦਹਿੰਦਫੌਜ
#ਸ਼ਹੀਦੀਯਾਦਗਾਰ
#ਪੰਜਾਬਦੀਵਿਰਾਸਤ
#ਸੰਤਬਾਬਾਸਤਨਾਮਸਿੰਘਜੀ
#ਕੌਮਦੀਸੇਵਾ
#ਵਾਹਿਗੁਰੂਜੀ
#ਅਰਦਾਸ
#ਸਤਿਨਾਮਵਾਹਿਗੁਰੂ

22/05/2026

ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਰਹਿੰਦੇ ਸਾਰੇ ਹੀ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੱਲ 23 ਮਈ ਸਵੇਰੇ ਠੀਕ 11 ਵਜੇ ਅਨੰਦਪੁਰ ਸਾਹਿਬ ਅਗੰਮਪੁਰ ਵਾਲੇ ਵੱਡੇ ਪੁੱਲ ਉੱਤੇ ਪੋੜੀ ਕੋਲ ਇੱਕ ਸਰਬ ਸਾਂਝੀ ਮੀਟਿੰਗ ਕੀਤੀ ਜਾਵੇਗੀ ਜਿਸ ਦੇ ਵਿੱਚ ਇਸ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਜੋੜਨ ਵਾਲੇ ਪੁਲ ਦੇ ਥੱਲੇ ਹੋ ਹਰਸਾ ਬੇਲਾ ਤੇ ਅਗੰਮਪੁਰ ਵਾਲੀ ਜ਼ਮੀਨ ਚ ਨਜਾਇਜ਼ ਮਾਈਨਿੰਗ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਅਗਲੇ ਪ੍ਰੋਗਰਾਮ ਦੀ ਰੂਪਰੇਖਾ ਉਲੀਕੀ ਜਾਵੇਗੀ ਇਸ ਲਈ ਅਨੰਦਪੁਰ ਸਾਹਿਬ ਦੀ ਧਰਤੀ ਦੇ ਸਾਰੇ ਹੀ ਸੰਘਰਸ਼ੀ ਲੋਕਾਂ ਨੂੰ ਇਸ ਮੀਟਿੰਗ ਦੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ। ਬੇਨਤੀ ਕਰਤਾ:- ਵੀਰ ਸਿੰਘ ਬੜਵਾ
ਕਿਰਤੀ ਕਿਸਾਨ ਮੋਰਚਾ

14/05/2026

*ਪੰਜਾਬ ਸਰਕਾਰ ਤੋਂ ਵਧੇ ਹੋਏ ਕੋਆਪਰੇਟਿਵ ਸੁਸਾਇਟੀ ਦੇ ਹਦ ਕਰਜ਼ੇ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਤੇ ਹੜਾਂ ਨੂੰ ਰੋਕਣ ਲਈ ਬੀ ਬੀ ਐਮ ਬੀ ਵਿੱਚੋ ਪੰਜਾਬ ਦਾ ਨੁਮਾਇੰਦਾ ਬਹਾਲ ਕਰਵਾਉਣ ਲਈ , ਚੰਡੀਗੜ੍ਹ ਤੇ ਪੰਜਾਬ ਦਾ ਹੱਕ ਦਿਵਾਉਣ ਲਈ, ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਰੀਅਨ/ਬੇਸਣ ਦੇ ਆਧਾਰ ਤੇ ਕਰਨ ਲਈ 15 ਮਈ ਨੂੰ ਚੰਡੀਗੜ ਮੁਜ਼ਾਹਰੇ ਵਿੱਚ ਸਾਮਲ ਹੋਣ ਲਈ ਚੰਡੀਗੜ੍ਹ ਚਲੋ।*ਕਿਰਤੀ ਕਿਸਾਨ ਮੋਰਚਾ ਰੋਪੜ ਦੀ ਬੱਸ ਕੱਲ 15 ਤਰੀਕ ਦਿਨ ਸ਼ੁਕਰਵਾਰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਿੰਡ ਮੁੰਨੇ ਤੋਂ ਚੰਡੀਗੜ੍ਹ ਲਈ ਰਵਾਨਾ ਹੋਵੇਗੀ ਇਸ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ ਜੋ ਵੀ ਚੰਡੀਗੜ੍ਹ ਧਰਨੇ ਵਿੱਚ ਜਾਣਾ ਚਾਹੁੰਦਾ ਹੈ ਉਹ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਿੰਡ ਮੁੰਨੇ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨ
*ਕਿਰਤੀ ਕਿਸਾਨ ਮੋਰਚਾ ਰੋਪੜ ਼

15 ਮਈ 2026 ਨੂੰ ਚੰਡੀਗੜ੍ਹ ਪਹੁੰਚੋ:•ਪੰਜਾਬ ਦੇ ਦਰਿਆਵਾਂ ਤੇ ਪੰਜਾਬ ਦੀ ਮਾਲਕੀ ਦਾ ਹੱਕ ਜਤਾਉਣ ਲਈ •ਪੰਜਾਬ ਦੇ ਡੈਮਾਂ ਤੇ ਪੰਜਾਬ ਦਾ ਕੰਟਰੋਲ ਹਾ...
12/05/2026

15 ਮਈ 2026 ਨੂੰ ਚੰਡੀਗੜ੍ਹ ਪਹੁੰਚੋ:

•ਪੰਜਾਬ ਦੇ ਦਰਿਆਵਾਂ ਤੇ ਪੰਜਾਬ ਦੀ ਮਾਲਕੀ ਦਾ ਹੱਕ ਜਤਾਉਣ ਲਈ
•ਪੰਜਾਬ ਦੇ ਡੈਮਾਂ ਤੇ ਪੰਜਾਬ ਦਾ ਕੰਟਰੋਲ ਹਾਸਲ ਕਰਨ ਲਈ
•ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਲਈ ਪੱਕੀ ਮੈਂਬਰਸ਼ਿਪ ਸੁਨਿਸ਼ਚਿਤ ਕਰਨ ਲਈ
•ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਮਨਮਾਨੀਆਂ ਕਰਨ ਤੋਂ ਰੋਕਣ ਲਈ
•ਚੰਡੀਗੜ੍ਹ ਤੇ ਪੰਜਾਬ ਦਾ ਹੱਕ ਜਤਾਉਣ ਲਈ
•ਪੰਜਾਬ ਯੂਨੀਵਰਸਿਟੀ ਆਦਿ ਸੰਸਥਾਵਾਂ ਪੰਜਾਬ ਦੀਆਂ ਹਨ - ਇਹ ਦੱਸਣ ਲਈ
•ਫੈਡਰਲਿਜ਼ਮ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ
ਲਈ
15 ਮਈ 2026 ਨੂੰ ਕਾਫ਼ਲੇ ਬੰਨ ਕੇ ਚੰਡੀਗੜ੍ਹ ਪਹੁੰਚੋ

(ਨੋਟ: ਮੰਗਾਂ ਦੀ ਇਹ ਸੂਚੀ ਪੂਰੀ ਨਹੀਂ ਹੈ - ਕੁੱਝ ਮੰਗਾਂ ਹੀ ਹਾਈਲਾਈਟ ਕੀਤੀਆਂ ਗਈਆਂ ਹਨ)

04/05/2026
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਨਿੱਜੀਕਰਨ ਖਿਲਾਫ ਘੋਲ ਤੇਜ਼ ਕਰਨ ਦਾ ਅਹਿਦ। ਲੁਧਿਆਣਾ ਵਿਖੇ ਹੋਈ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਅਹਿਮ ਫੈਸਲ...
18/01/2026

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਨਿੱਜੀਕਰਨ ਖਿਲਾਫ ਘੋਲ ਤੇਜ਼ ਕਰਨ ਦਾ ਅਹਿਦ।

ਲੁਧਿਆਣਾ ਵਿਖੇ ਹੋਈ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਅਹਿਮ ਫੈਸਲੇ।

ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਅਗਲੇ ਦਿਨ ਮਨਾਇਆ ਜਾਵੇਗਾ ਕਾਲਾ ਦਿਵਸ।

30 ਜਨਵਰੀ ਨੂੰ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੁਲਾਈ।

ਬਿਜਲੀ ਸੋਧ ਬਿੱਲ, ਬੀਜ ਬਿੱਲ, ਲੇਬਰ ਕੋਡਜ, ਮੁਕਤ ਵਪਾਰ ਸਮਝੌਤੇ ਅਤੇ ਮਗਨਰੇਗਾ ਭੰਗ ਕਰਨ ਦੇ ਖਿਲਾਫ ਸੰਘਰਸ਼ ਨੂੰ ਕੀਤਾ ਜਾਵੇਗਾ ਤੇਜ਼।

ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ, ਕਰਜ਼ਾ ਮੁਕਤੀ ਅਤੇ ਪੰਜਾਬ ਦੇ ਹੋਰ ਮਸਲਿਆਂ ਤੇ ਪੰਜਾਬ ਸਰਕਾਰ ਖਿਲਾਫ ਕੀਤਾ ਜਾਵੇਗਾ ਸੰਘਰਸ਼।

ਲੁਧਿਆਣਾ 18 ਜਨਵਰੀ - ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਰੁਲਦੂ ਸਿੰਘ ਮਾਨਸਾ, ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਵੀਰ ਸਿੰਘ ਬੜਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਅਤੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ, ਕਿਸਾਨਾਂ ਦੀ ਕਰਜ਼ਾ ਮੁਕਤੀ ਲਈ ਅਤੇ ਸਰਕਾਰੀ ਜਾਇਦਾਦਾਂ ਵੇਚਣ ਦੇ ਖਿਲਾਫ ਅਜੰਡਿਆਂ ਤੇ ਵਿਚਾਰ ਕੀਤਾ ਗਿਆ।
11 ਜਨਵਰੀ ਨੂੰ ਦਿੱਲੀ ਵਿਖੇ ਹੋਈ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਮੀਟਿੰਗ ਦੇ ਫੈਸਲੇ ਅਨੁਸਾਰ 26 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ, ਤਹਿਸੀਲਾਂ ਅਤੇ ਬਲਾਕ ਪੱਧਰਾਂ ਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਟਰੈਕਟਰ ਮਾਰਚ ਕੀਤੇ ਜਾਣਗੇ। ਇਹਨਾਂ ਟਰੈਕਟਰ ਮਾਰਚਾਂ ਦੀ ਠੋਸ ਵਿਉਂਤਬੰਦੀ ਵਾਸਤੇ ਸਾਰੇ ਜ਼ਿਲਿਆਂ ਦੀਆਂ ਮੀਟਿੰਗਾਂ 22 ਜਨਵਰੀ ਨੂੰ ਕੀਤੀਆਂ ਜਾਣਗੀਆਂ। 12 ਫਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਭਾਰਤ ਪੱਧਰੀ ਹੜਤਾਲ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮਰਥਨ ਕੀਤਾ ਗਿਆ ਹੈ। ਇਸ ਐਕਸ਼ਨ ਪ੍ਰੋਗਰਾਮ ਨੂੰ ਸਿਰਫ ਸਮਰਥਨ ਹੀ ਨਹੀਂ ਦਿੱਤਾ ਜਾਵੇਗਾ ਸਗੋਂ ਪੂਰੀ ਤਾਕਤ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਵੱਧ ਤੋਂ ਵੱਧ ਥਾਵਾਂ ਤੇ ਮੁਜ਼ਾਹਰੇ ਕਰਦੇ ਹੋਏ ਬਿਜਲੀ ਮੁਲਾਜ਼ਮਾਂ ਦੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਜੇਕਰ ਭਾਰਤ ਸਰਕਾਰ ਵੱਲੋ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ ਪੇਸ਼ ਕੀਤਾ ਗਿਆ ਤਾਂ ਸਾਰੇ ਦੇਸ਼ ਵਿੱਚ ਕਾਲਾ ਦਿਨ ਮਨਾਉਣ ਦੀ ਕੜੀ ਵਜੋਂ, ਅਗਲੇ ਦਿਨ ਪੰਜਾਬ ਵਿੱਚ 12 ਵਜੇ ਤੋਂ ਤਿੰਨ ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਟੋਲ ਪਲਾਜੇ ਫਰੀ ਕੀਤੇ ਜਾਣਗੇ।
ਇਹਨਾਂ ਪ੍ਰੋਗਰਾਮਾਂ ਦੌਰਾਨ ਅਤੇ ਵਿਚਕਾਰਲੇ ਸਮੇਂ ਵਿੱਚ ਵੀ ਬਿਜਲੀ ਸੋਧ ਬਿੱਲ, ਬੀਜ ਬਿੱਲ, ਮਗਨਰੇਗਾ ਕਾਨੂੰਨ ਨੂੰ ਰੱਦ ਕਰਨ ਦੇ ਖਿਲਾਫ, ਚਾਰ ਲੇਬਰ ਕੋਡਜ ਅਤੇ ਮੁਕਤ ਵਪਾਰ ਸਮਝੌਤਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਵੱਡੇ ਪੱਧਰ ਤੇ ਹੱਥ ਲਿਆ ਜਾਵੇਗਾ।
26 ਜਨਵਰੀ ਨੂੰ ਟਰੈਕਟਰ ਮਾਰਚ ਵਾਲੇ ਪ੍ਰੋਗਰਾਮ ਤੋਂ ਬਾਅਦ 30 ਜਨਵਰੀ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਰੀਆਂ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਔਰਤ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਘੋਲ ਨੂੰ ਹੋਰ ਅੱਗੇ ਵਧਾਉਣ ਅਤੇ 12 ਫਰਵਰੀ ਦੇ ਕੇਂਦਰੀ ਟਰੇਡ ਯੂਨੀਅਨਾਂ ਦੇ ਪ੍ਰੋਗਰਾਮ ਨੂੰ ਸਮਰਥਨ ਦੇਣ ਲਈ ਠੋਸ ਵਿਉਂਤਬੰਦੀ ਕੀਤੀ ਜਾਵੇਗੀ।
ਮੀਟਿੰਗ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਥਾਂ ਸਿਰਫ ਖਾਨਾ ਪੂਰਤੀ ਕੀਤੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਪਹਿਲਾਂ ਦਿੱਤੇ ਗਏ ਮੰਗ ਪੱਤਰ ਅਨੁਸਾਰ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ ਅਤੇ ਇਹ ਮੁਆਵਜਾ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਦਿੱਤਾ ਜਾਵੇ। ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪੀੜਤਾਂ ਦੀਆਂ ਮੰਗਾਂ ਲਈ ਲੜਨ ਵਾਲੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ।
ਮੀਟਿੰਗ ਵਿੱਚ 16 ਜਨਵਰੀ ਨੂੰ ਸਾਰੇ ਜ਼ਿਲ੍ਹਾ ਕੇਂਦਰਾਂ ਤੇ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੀਤੇ ਗਏ ਪ੍ਰਦਰਸ਼ਨਾਂ ਦਾ ਰਿਵਿਊ ਕੀਤਾ ਗਿਆ। ਇਹਨਾਂ ਪ੍ਰੋਗਰਾਮਾਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਆਸ ਤੋਂ ਵੱਧ ਅਤੇ ਭਰਵੀਂ ਸ਼ਮੂਲੀਅਤ ਹੋਈ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹਨਾਂ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਵਾਲੀਆਂ ਸਾਰੀਆਂ ਜਥੇਬੰਦੀਆਂ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ, ਦਿੱਲੀ ਵਾਲੇ ਇਤਿਹਾਸਿਕ ਕਿਸਾਨ ‌ਘੋਲ ਤੋਂ ਵੀ ਵੱਡੇ ਅੰਦੋਲਨ ਦੀ ਸੰਭਾਵਨਾ ਨਜ਼ਰ ਆ ਰਹੀ ਹੈ।

ਮੀਟਿੰਗ ਨੇ ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲ੍ਹੇ ਦੀ ਸ਼ੇਰੋਂ ਕੋਆਪਰੇਟਿਵ ਸ਼ੂਗਰ ਮਿੱਲ ਨੂੰ ਢਾਉਣ ਦਾ ਸਖਤ ਵਿਰੋਧ ਕੀਤਾ ਅਤੇ ਮੰਗ ਕੀਤੀ ਕਿ ਇਸ ਨੂੰ ਢਾਉਣਾ ਬੰਦ ਕਰਕੇ ਦੁਬਾਰਾ ਚਲਾਇਆ ਜਾਵੇ। ਸੰਯੁਕਤ ਕਿਸਾਨ ਮੋਰਚਾ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਨਿਖੇਧੀ ਕਰਦਾ ਹੈ।

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਅੰਗਰੇਜ਼ ਸਿੰਘ ਭਦੌੜ, ਬਲਦੇਵ ਸਿੰਘ ਨਿਹਾਲਗੜ੍ਹ, ਡਾਕਟਰ ਦਰਸ਼ਨ ਪਾਲ, ਮੁਕੇਸ਼ ਚੰਦਰ ਸ਼ਰਮਾ, ਸਤਨਾਮ ਸਿੰਘ ਵੜੈਚ, ਪਵਿੱਤਰ ਸਿੰਘ ਲਾਲੀ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਹਰਵਿੰਦਰ ਪਾਲ ਸਿੰਘ ਡੱਲੀ, ਬੋਘ ਸਿੰਘ ਮਾਨਸਾ, ਹਰਵਿੰਦਰ ਸਿੰਘ ਖਹਿਰਾ, ਗੁਰਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਿੰਦਰ ਸਿੰਘ ਗੋਲੇਵਾਲਾ, ਗੁਰਨਾਮ ਸਿੰਘ ਭੀਖੀ, ਅਵਤਾਰ ਸਿੰਘ ਮਹਿਮਾ, ਜਗਤਾਰ ਸਿੰਘ ਕਾਲਾ ਝਾੜ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਪ੍ਰਦੀਪ ਮੁਸਾਹਿਬ, ਰਘੁਬੀਰ ਸਿੰਘ ਬੈਨੀਪਾਲ, ਗੁਰਪ੍ਰੀਤ ਸਿੰਘ ਸੰਧੂ ਦਸੂਹਾ, ਮਨਜੀਤ ਰਾਜ ਬਰਨਾਲਾ ਅਤੇ ਚਮਕੌਰ ਸਿੰਘ ਬਰਮੀ ਹਾਜ਼ਰ ਸਨ। .........
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਰੁਲਦੂ ਸਿੰਘ ਮਾਨਸਾ, ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਵੀਰ ਸਿੰਘ ਬੜਵਾ ਤੇ ਅਧਾਰਤ ਪ੍ਰਧਾਨਗੀ ਮੰਡਲ ਵੱਲੋਂ ਪ੍ਰੈਸ ਲਈ ਜਾਰੀ ਕੀਤਾ ਗਿਆ।

Address

Rupnagar

Telephone

+917889158110

Website

Alerts

Be the first to know and let us send you an email when Kirti Kisaan Morcha Ropar posts news and promotions. Your email address will not be used for any other purpose, and you can unsubscribe at any time.

Contact The Organization

Send a message to Kirti Kisaan Morcha Ropar:

Share