07/09/2026
ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੁੱਲਾਂਪੁਰ ਕਲਾਂ+ਵਜੀਰਨਗਰ ਵਿਖੇ ਸਮੂਹ ਨਗਰ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪਿਆਰ ਤੇ ਵਿਸ਼ਵਾਸ ਹਾਸਲ ਕੀਤਾ।
ਇਸ ਮੌਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਅਤੇ 15 ਸਤੰਬਰ ਨੂੰ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।ਆਓ, ਪੰਜਾਬ ਅਤੇ ਆਪਣੇ ਹਲਕੇ ਦੇ ਹੱਕਾਂ ਲਈ ਇੱਕਠੇ ਹੋਈਏ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੀਏ।