Gurdwara Ber Sahib Sultanpur Lodhi

Gurdwara Ber Sahib Sultanpur Lodhi ਰੋਜਾਨਾ ਹੁਕਮਨਾਮਾ ਸਾਹਿਬ

16/08/2026
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ
11/08/2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ

ਗੁਰਦਵਾਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅੱਜ ਦਾ ਹੁਕਮਨਾਮਾ ਸਰਵਣ ਕਰੋ ਜ਼ੀ ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰ...
05/08/2026

ਗੁਰਦਵਾਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅੱਜ ਦਾ ਹੁਕਮਨਾਮਾ ਸਰਵਣ ਕਰੋ ਜ਼ੀ

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}
ਪਦਅਰਥ: ਸਿਰਿ = ਸਿਰ ਉਤੇ। ਅੰਕਸੁ = ਮਹਾਵਤ ਦਾ ਕੁੰਡਾ। ਊਭੀ = ਖਲੋ ਕੇ, ਸੁਚੇਤ ਹੋ ਕੇ। ਆਪੁ = ਆਪਾ = ਭਾਵ, ਅਪਣੱਤ। ਨਿਵਾਰੀਐ = ਦੂਰ ਕੀਤੀ ਜਾਂਦੀ ਹੈ।
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।
ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।
ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨ

Address

Sultanpur Lodhi

Telephone

+33781398954

Alerts

Be the first to know and let us send you an email when Gurdwara Ber Sahib Sultanpur Lodhi posts news and promotions. Your email address will not be used for any other purpose, and you can unsubscribe at any time.

Contact The Organization

Send a message to Gurdwara Ber Sahib Sultanpur Lodhi:

Shortcuts

Share