District Public Relations Office, Tarntaran

District Public Relations Office, Tarntaran official page of District Public Relations Office, Tarntaran
(1)

ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀਤਰਨ ਤਾਰਨ, 3 ਸਤੰਬਰ :       ਜ਼...
03/09/2026

ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਤਰਨ ਤਾਰਨ, 3 ਸਤੰਬਰ :
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ/ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ 9 ਬਲਾਕਾਂ ਦੇ ਸਰਪੰਚ ਸਾਹਿਬਾਨ ਨੇ ਭਾਗ ਲਿਆ।

ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਹਿਤੈਸ਼ੀ ਸਕੀਮਾਂ ਅਤੇ ਵਿਕਾਸ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਮੇਰਾ ਘਰ ਮੇਰੇ ਨਾਮ’ ਸਕੀਮ ਸਬੰਧੀ ਵੀ ਸਰਪੰਚਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੀਮ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਗ੍ਰਾਮ ਪੰਚਾਇਤਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਈ ਜਾ ਰਹੀ '12-ਵਾਟ ਐਲ.ਈ.ਡੀ ਬੇਸਡ ਸੋਲਰ ਸਟਰੀਟ ਲਾਈਟਸ ਸਕੀਮ' ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਪੰਚਾਂ ਨੂੰ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਇਸ ਸਬੰਧੀ ਗ੍ਰਾਮ ਪੰਚਾਇਤ ਦੇ ਹਿੱਸੇ ਬਾਰੇ ਜਾਣੂ ਕਰਵਾਇਆ ਗਿਆ। ਇਸ ਸਕੀਮ ਤਹਿਤ ਰਾਜ ਸਰਕਾਰ ਵੱਲੋਂ 70 ਫੀਸਦੀ ਹਿੱਸਾ ਅਤੇ ਗ੍ਰਾਮ ਪੰਚਾਇਤ ਵੱਲੋਂ 30 ਫੀਸਦੀ ਹਿੱਸਾ ਪਾਉਣ ਦੀ ਵਿਵਸਥਾ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਵਰਕਸ਼ਾਪ ਦੌਰਾਨ ਸੋਲਿਡ ਵੇਸਟ ਮੈਨੇਜਮੈਂਟ ਰੂਲਸ, 2026 ਨੂੰ ਹਰੇਕ ਗ੍ਰਾਮ ਪੰਚਾਇਤ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸਰਪੰਚਾਂ ਨੂੰ '4-ਵੇਅ ਵੇਸਟ ਸੈਗਰੀਗੇਸ਼ਨ', ਸਰੋਤ ਪੱਧਰ ’ਤੇ ਕੂੜੇ ਦੀ ਛਾਂਟੀ, ਘਰ-ਘਰ ਕੂੜਾ ਇਕੱਠਾ ਕਰਨ ਅਤੇ ਠੋਸ ਕੂੜੇ ਦੇ ਵਿਗਿਆਨਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਏ.ਡੀ.ਸੀ. (ਵਿਕਾਸ), ਤਰਨ ਤਾਰਨ ਸੰਜੀਵ ਕੁਮਾਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਸਰਪੰਚਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਿੰਡ ਪੱਧਰ ਤੱਕ ਪਹੁੰਚਾਉਣ, ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਵੱਲੋਂ ਸਾਫ਼-ਸੁਥਰੇ, ਕੂੜਾ-ਮੁਕਤ ਅਤੇ ਵਾਤਾਵਰਣ ਪੱਖੋਂ ਸਿਹਤਮੰਦ ਪਿੰਡਾਂ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ।

ਵਰਕਸ਼ਾਪ ਵਿੱਚ ਬਲਾਕ ਤਰਨ ਤਾਰਨ, ਗੰਡੀਵਿੰਡ, ਭਿੱਖੀਵਿੰਡ, ਵਲਟੋਹਾ, ਪੱਟੀ, ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ, ਖਡੂਰ ਸਾਹਿਬ ਅਤੇ ਨਾਗੋਕੇ ਦੇ ਸਰਪੰਚ ਸਾਹਿਬਾਨਾਂ ਨੇ ਭਾਗ ਲਿਆ।

ਫੋਟੋ ਕੈਪਸ਼ਨ :

ਜ਼ਿਲ੍ਹਾ ਪੱਧਰੀ ਟ੍ਰੇਨਿੰਗ/ਵਰਕਸ਼ਾਪ ਦੌਰਾਨ ਸਰਪੰਚਾਂ ਨੂੰ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਕਾਰੀ।

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ  ਤਰਨ ਤਾਰਨ, 3 ਸਤੰਬਰ :       ਪੰਜਾਬ ਖੇਤੀ...
03/09/2026

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ

ਤਰਨ ਤਾਰਨ, 3 ਸਤੰਬਰ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ ਦਾ ਆਯੋਜਨ ਅੱਜ ਪਿੰਡ ਬੀਰ ਰਾਜਾ ਤੇਜਾ ਸਿੰਘ, ਰਸੂਲਪੁਰ, ਛੀਨਾ ਬਿਧੀ ਚੰਦ ਅਤੇ ਲਹਿਆਂ ਵਿਖੇ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਸਤੰਬਰ ਮਹੀਨੇ ਦੇ ਕਿਸਾਨ ਮੇਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਲਈ ਅਪਣਾਏ ਜਾਣ ਵਾਲੇ ਵਿਗਿਆਨਿਕ ਢੰਗਾਂ ਨੂੰ ਅਪਨਾਉਣ ਲਈ ਜਾਗਰੂਕ ਕੀਤਾ । ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੌਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲੀ ਕਣਕ ਦੀ ਫ਼ਸਲ ਦੇ ਝਾੜ ਵਿੱਚ ਵਾਧੇ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਪਰਮਿੰਦਰ ਕੌਰ ਸਹਿਜਪਾਲ, ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਝੋਨੇ ਅਤੇ ਬਾਸਮਤੀ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਰਦੀਪ ਸਿੰਘ, ਪਿੰਡ ਰਸੂਲਪੁਰ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਨਾਲ ਜੁੜ ਕੇ ਰਹਿਣ ਦੀ ਅਪੀਲ ਕੀਤੀ ਅਤੇ ਆਪਣੇ ਖੇਤੀ ਤਜਰਬੇ ਵੀ ਸਾਂਝੇ ਕੀਤੇ। ਗੁਰਪ੍ਰੀਤ ਸਿੰਘ ਪਿੰਡ ਲਹਿਆਂ ਨੇ 5 ਏਕੜ ਰਕਬੇ ਵਿੱਚ ਝੋਨੇ ਦੀ ਕੀਤੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਸਾਇੰਸਦਾਨਾਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ । ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਸਿਆਲ ਰੁੱਤ ਦੀਆਂ ਸਬਜ਼ੀਆਂ ਦੀਆਂ ਬੀਜਾਂ ਦੀ ਕਿੱਟਾਂ ਅਤੇ ਤੋਰੀਏ ਦੇ ਬੀਜ ਦੀ ਵਿਕਰੀ ਕੀਤੀ ਗਈ।

ਫੋਟੋ ਕੈਪਸ਼ਨ :
-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਅਤੇ ਟਰੈਵਲ ਸੈਮੀਨਾਰ ਦੇ ਦ੍ਰਿਸ਼।

ਗਰੀਨ ਸਕੂਲ ਪ੍ਰੋਗਰਾਮ ਸਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ ਤਰਨ ਤਾਰਨ, 3 ਸਤੰਬਰ (     ) - ਪੰਜਾਬ ਸਟੇ...
03/09/2026

ਗਰੀਨ ਸਕੂਲ ਪ੍ਰੋਗਰਾਮ ਸਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ

ਤਰਨ ਤਾਰਨ, 3 ਸਤੰਬਰ ( ) - ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਲ 9 ਬਲਾਕਾਂ ਦੇ 267 ਸਕੂਲਾਂ ਦੇ ਅਧਿਆਪਕਾਂ ਦੀ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਾਤਾਵਰਨ ਸਿੱਖਿਆ ਤਹਿਤ ਬੈਚ ਵਾਈਜ਼ ਟ੍ਰੇਨਿੰਗ ਵਰਕਸ਼ਾਪ ਸਰਕਾਰੀ ਹਾਈ ਸਕੂਲ, ਬਾਗੜੀਆਂ ਵਿਖੇ ਲਗਾਈ ਗਈ। ਹੈੱਡਮਾਸਟਰ ਗੁਰਚਰਨ ਸਿੰਘ ਦੀ ਦੇਖ-ਰੇਖ ਹੇਠ ਹੋਏ ਇਸ ਟ੍ਰੇਨਿੰਗ ਪ੍ਰੋਗਰਾਮ ਤਹਿਤ ਵੱਖ-ਵੱਖ ਸਕੂਲਾਂ ਨੂੰ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੇ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਵੀ ਇਸ ਟ੍ਰੇਨਿੰਗ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਅਧਿਆਪਕਾਂ ਨੂੰ ਵਾਤਾਵਰਨ ਸਿੱਖਿਆ ਦੇ ਲਈ ਉਤਸਾਹਿਤ ਕੀਤਾ। ਈ.ਈ.ਪੀ ਨੋਡਲ ਅਫ਼ਸਰ ਤੇਜਿੰਦਰ ਸਿੰਘ ਨੇ ਟ੍ਰੇਨਿੰਗ ਦੌਰਾਨ ਅਧਿਆਪਕਾਂ ਨੂੰ ਸਮੇਂ- ਸਮੇਂ 'ਤੇ ਪ੍ਰੋਜੈਕਟ ਵਿਚਲੀਆਂ ਹਦਾਇਤਾਂ ਦੀ ਪਾਲਣਾ ਕਰਨ ਹਿੱਤ ਪ੍ਰੇਰਿਆ। ਸਮੂਹ ਅਧਿਆਪਕਾਂ ਲਈ ਸਟੇਸ਼ਨਰੀ, ਚਾਹ ਪਾਣੀ ਅਤੇ ਸਨੈਕਸ, ਜਨਰੇਟਰ ਆਦਿ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਅਤੇ ਟ੍ਰੇਨਿੰਗ ਲਈ ਸਮਾਰਟ ਪੈਨਲ ਦੀ ਵਰਤੋਂ ਕੀਤੀ ਗਈ। ਟ੍ਰੇਨਿੰਗ ਦੇ ਰਿਸੋਰਸ ਪਰਸਨ ਗੁਰਬਖਸ਼ ਸਿੰਘ, ਬਲਜੀਤ ਸਿੰਘ ਅਤੇ ਮਨਪ੍ਰੀਤ ਕੁਮਾਰ ਨੇ ਆਪਣੀ ਭੂਮਿਕਾ ਬਾਖੂਬੀ ਨਿਭਾਈ।

ਫੋਟੋ ਕੈਪਸ਼ਨ :
ਗਰੀਨ ਸਕੂਲ ਪ੍ਰੋਗਰਾਮ ਸਬੰਧੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਗਈ ਵਰਕਸ਼ਾਪ ਦੇ ਦ੍ਰਿਸ਼।

ਜ਼ਿਲ੍ਹਾ ਤਰਨ ਤਾਰਨ 'ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਕੰਵਲਜੀਤ ਸਿੰਘ ਬਾਜਵਾ-ਕਿਹਾ, ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾਉਣ ...
03/09/2026

ਜ਼ਿਲ੍ਹਾ ਤਰਨ ਤਾਰਨ 'ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਕੰਵਲਜੀਤ ਸਿੰਘ ਬਾਜਵਾ

-ਕਿਹਾ, ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ 'ਚ ਕੀਤਾ ਜਾ ਸਕਦੈ ਸੰਪਰਕ

ਤਰਨ ਤਾਰਨ, 3 ਸਤੰਬਰ ( ) -
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਆਦਿ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਕੌਮੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

ਫੋਟੋ :
-ਸ. ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਤੇ ਸੈਸ਼ਨ ਜੱਜ, ਤਰਨ ਤਾਰਨ।

03/09/2026

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ

ਤਰਨ ਤਾਰਨ, 3 ਸਤੰਬਰ :
ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਜਮਾਤ ਨੌਵੀਂ ਅਤੇ ਗਿਆਰਵੀਂ, ਸੈਸ਼ਨ 2027-28, ਜੋ ਕਿ ਮਿਤੀ 10.04.2027 ਨੂੰ ਹੋਵੇਗੀ, ਉਸ ਵਾਸਤੇ ਦੋਵਾਂ ਜਮਾਤਾਂ ਦੇ ਆਨਲਾਈਨ ਫਾਰਮ 1 ਸਤੰਬਰ, 2026 ਤੋਂ ਭਰਨੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ, ਗੋਇੰਦਵਾਲ ਸਾਹਿਬ (ਤਰਨ ਤਾਰਨ) ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਫਾਰਮ ਭਰਨ ਦੀ ਆਖ਼ਰੀ ਮਿਤੀ 30 ਸਤੰਬਰ, 2026 ਹੈ। ਉਨ੍ਹਾਂ ਕਿਹਾ ਕਿ ਉਹ ਉਮੀਦਵਾਰ ਜੋ ਸਿਰਫ਼ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ੈਸ਼ਨ 2026-2027 ਵਿੱਚ ਅੱਠਵੀਂ ਅਤੇ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਹਨ, ਫਾਰਮ ਭਰਨ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਵੋਦਿਆ ਵਿਦਿਆਲਿਆ ਸਮਿਤੀ (ਐਨ.ਵੀ.ਐਸ) ਦੇ ਪੋਰਟਲ 'ਤੇ ਆਨ ਲਾਈਨ ਫਾਰਮ ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਲਈ ਆਨਲਾਈਨ ਫਾਰਮ ਭਰਨ ਲਈ ਲਿੰਕ
https://cbseitms.nic.in/2026/nvsix_9 ਅਤੇ ਗਿਆਰਵੀਂ ਜਮਾਤ ਲਈ https://cbseitms.nic.in/2026/nvsxi_11 ਉੱਤੇ ਲਾਗਇਨ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ਨੂੰ ਆਪਣੇ ਵਿਦਿਆਰਥੀਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਸਬੰਧੀ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਅਪੀਲ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਇਆ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ ਤਰਨ ਤਾਰਨ, 3 ਸਤੰਬਰ :        ਡਿਪਟੀ ਕਮਿਸ਼ਨਰ ਤਰਨ ਤਾਰਨ ...
03/09/2026

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਇਆ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ

ਤਰਨ ਤਾਰਨ, 3 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਵਿਖੇ ਆਤਮਾ ਸਕੀਮ ਅਧੀਨ ਇਕ ਵਿਸ਼ੇਸ਼ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਸ ਪ੍ਰੋਗਰਾਮ ਦੌਰਾਨ ਬਲਾਕ ਟੈਕਨਾਲੋਜੀ ਮੈਨੇਜਰ ਡਾ. ਇੰਦਰਪਾਲ ਸਿੰਘ ਨੇ ਮੰਚ ਸੰਚਾਲਕ ਦੀ ਅਹਿਮ ਭੂਮਿਕਾ ਨਿਭਾਈ। ਉਹਨਾਂ ਨੇ ਹਾਜ਼ਰ ਕਿਸਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਪਰਾਲੀ ਦੇ ਤਕਨੀਕੀ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਪ੍ਰੋਜੈਕਟ ਡਾਇਰੈਕਟਰ ਡਾ. ਵਿਕਰਮ ਸੂਦ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਡਿਪਟੀ ਪ੍ਰੋਜੈਕਟ ਡਾਇਰੈਕਟਰ ਡਾ. ਜਗਦੀਪ ਕੌਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਮਹੱਤਤਾ 'ਤੇ ਚਾਨਣਾ ਪਾਇਆ।

ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਨਵਜੋਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਕਣਕ, ਝੋਨੇ, ਤੇਲਬੀਜ ਫਸਲਾਂ ਦੀ ਬੀਜਾਈ ਅਤੇ ਸਾਈਲੇਜ (ਆਚਾਰ) ਬਣਾਉਣ ਦੀਆਂ ਆਧੁਨਿਕ ਤਕਨੀਕਾਂ ਬਾਰੇ ਸੰਪੂਰਨ ਜਾਣਕਾਰੀ ਦਿੱਤੀ। ਕੇ.ਵੀ.ਕੇ ਦੇ ਡਾ. ਪਲਪ੍ਰੀਤ ਸਿੰਘ ਅਤੇ ਡਾ. ਜੁਗਰਾਜ ਸਿੰਘ ਮਾਹਲ ਨੇ ਪਸ਼ੂ ਧਨ ਦੀ ਸਿਹਤ, ਨਸਲ ਸੁਧਾਰ ਅਤੇ ਪਸ਼ੂਆਂ ਲਈ ਸੰਤੁਲਿਤ ਖ਼ੁਰਾਕ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।

ਸਮਾਗਮ ਦੌਰਾਨ ਕਿਸਾਨਾਂ ਨੇ ਵੀ ਆਪਣੇ ਖੇਤੀਬਾੜੀ ਤਜਰਬੇ ਸਾਂਝੇ ਕੀਤੇ ਅਤੇ ਆਪਣੇ ਸੁਝਾਅ ਦਿੱਤੇ। ਇਸ ਮੌਕੇ ਸਮੂਹ ਕਿਸਾਨਾਂ ਨੇ ਵਾਤਾਵਰਨ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨਾ ਸਾੜਨ ਦਾ ਪ੍ਰਣ ਲਿਆ। ਕਿਸਾਨਾਂ ਅਤੇ ਵਿਗਿਆਨੀਆਂ ਦਰਮਿਆਨ ਗਿਆਨ ਦੇ ਸਫਲ ਆਦਾਨ-ਪ੍ਰਦਾਨ ਨਾਲ ਇਹ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹਿਆ।

ਫੋਟੋ ਕੈਪਸ਼ਨ :
-ਕ੍ਰਿਸ਼ੀ ਵਿਗਿਆਨ ਕੇਂਦਰ, ਤਰਨ ਤਾਰਨ ਵਿਖੇ ਕਰਵਾਏ ਕਿਸਾਨ-ਵਿਗਿਆਨੀ ਵਿਚਾਰ-ਵਟਾਂਦਰਾ ਪ੍ਰੋਗਰਾਮ ਦੇ ਦ੍ਰਿਸ਼।

03/09/2026

[ਲਾਈਵ] ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇੰਡਸਟਰੀਅਲ ਕਨਕਲੇਵ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] Punjab Education Minister Harjot Singh Bains addressing media on occasion of Industrial conclave.

03/09/2026

[ਲਾਈਵ] ਮੰਤਰੀ ਸਮੂਹ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Group of Ministers addressing a Press Conference at Punjab Bhawan.

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ - ਹਰਭਜਨ ਸਿੰਘ ਈ.ਟੀ.ਓ -ਕਿਹਾ, ਨਸ਼ਿਆਂ ਖ਼ਿਲਾਫ਼ ਲੜਾਈ  ਸਮੁੱਚੇ ਸਮਾਜ ਦੀ ਸਾਂਝੀ ...
02/09/2026

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ - ਹਰਭਜਨ ਸਿੰਘ ਈ.ਟੀ.ਓ

-ਕਿਹਾ, ਨਸ਼ਿਆਂ ਖ਼ਿਲਾਫ਼ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ

-ਕੈਬਨਿਟ ਮੰਤਰੀ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕੀਤੀ ਸਮੀਖਿਆ

-ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਤਾਕੀਦ

ਤਰਨ ਤਾਰਨ, 2 ਸਤੰਬਰ :
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਸਮੀਖਿਆ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅੱਜ ਤਰਨ ਤਾਰਨ ਪਹੁੰਚੇ। ਇਸ ਮੌਕੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮਾਝਾ ਜੋ਼ਨ ਦੇ ਇੰਚਾਰਜ ਦੀਕਸ਼ਿਤ ਧਵਨ, ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਸਮੇਤ ਜ਼ਿਲ੍ਹੇ ਦੀ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੀ ਟੀਮ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਅਤੇ ਸੰਜ਼ੀਦਗੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।

ਇਸ ਮੌਕੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਪੀ ਸੁਖਨਿੰਦਰ ਸਿੰਘ, ਐਸ.ਪੀ ਡਾ. ਰਿਪੁਤਾਮਨ ਸਿੰਘ, ਤਹਿਸੀਲਦਾਰ ਅਰਚਨਾ ਸ਼ਰਮਾ, ਨਾਇਬ ਤਹਿਸੀਲਦਾਰ ਕਰਨਵੀਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋ, ਅਸੰਬਲੀ ਕੋਆਰਡੀਨੇਟਰ ਤਰਨ ਤਾਰਨ ਆਲਮਬੀਰ ਸਿੰਘ ਰੰਧਾਵਾ, ਅਸੰਬਲੀ ਕੋਆਰਡੀਨੇਟਰ ਖੇਮਕਰਨ ਜੋਗਿੰਦਰ ਸਿੰਘ ਸੰਧੂ, ਅਸੰਬਲੀ ਕੋਆਰਡੀਨੇਟਰ ਪੱਟੀ ਪਰਮਜੀਤ ਸਿੰਘ ਚੰਬਲ ਅਤੇ ਅਸੰਬਲੀ ਕੋਆਰਡੀਨੇਟਰ ਖਡੂਰ ਸਾਹਿਬ ਜਸਕਰਨ ਸਿੰਘ ਲਾਡੀ, ਵਾਈਸ ਕੋਆਰਡੀਨੇਟਰ ਸਰਬਜੀਤ ਸਿੰਘ, ਰਣਜੀਤ ਸਿੰਘ ਧੂੰਦਾ, ਮਲਕੀਤ ਸਿੰਘ, ਗੁਰਵੰਤ ਸਿੰਘ ਰੋੜਾਂਵਾਲੀ, ਸੁਖਵਿੰਦਰ ਸਿੰਘ ਹੁੰਦਲ, ਬਲਜਿੰਦਰ ਸਿੰਘ ਚੂਸਲੇਵੜ ਅਤੇ ਸੋਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਫੋਟੋ ਕੈਪਸ਼ਨ :
-ਤਰਨ ਤਾਰਨ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਐਸ.ਐਸ.ਪੀ ਸੁਰੇਂਦਰ ਲਾਂਬਾ ਅਤੇ ਹੋਰ ਸ਼ਖਸੀਅਤਾਂ।

-ਤਰਨ ਤਾਰਨ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੇ ਵੱਖ-ਵੱਖ ਦ੍ਰਿਸ਼।

Address

DAC Complex Tarn Taran
Tarn Taran

Alerts

Be the first to know and let us send you an email when District Public Relations Office, Tarntaran posts news and promotions. Your email address will not be used for any other purpose, and you can unsubscribe at any time.

Shortcuts

Share